ਸਨਮਾਨ ਜਗਰਾਉਂ, 21 ਅਪ੍ਰੈਲ ( ਭਗਵਾਨ ਭੰਗੂ, ਰਿਤੇਸ਼ ਭੱਟ)-ਸਫਾਈ ਸੇਵਕ ਯੂਨੀਅਨ ਪੰਜਾਬ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਓਂ ਵੱਲੋਂ ਜਗਰਾਉਂ ਸ਼ਹਿਰ ਦੇ ਨਵੇਂ ਐਸ ਐਸ ਪੀ ਲੁਧਿਆਣਾ ਦਿਹਾਤੀ ਸ਼੍ਰੀ ਦੀਪਕ ਹਿਲੇਰੀ ਦਾ ਵਿਸ਼ੇਸ਼ ਤੌਰ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਦਿਵਸ ਦੀ ਖੁਸ਼ੀ ਵਿਚ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਇਸਦੇ ਨਾਲ ਨਾਲ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਦਿਹਾਤੀ, ਡਾ ਨਯਨ ਜੱਸਲ, ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਵਿਕਾਸ ਹੀਰਾ ਜੀ ਅਤੇ ਡੀ ਐਸ ਪੀ ਸਰਦਾਰ ਹਰਸ਼ਪ੍ਰੀਤ ਸਿੰਘ ਐਨ ਡੀ ਪੀ ਐਸ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ ਇਸ ਮੌਕੇ ਸਫਾਈ ਸੇਵਕ /ਸੀਵਰਮੈਨ ਯੂਨੀਅਨ ਨਗਰ ਕੌਂਸਲ ਜਗਰਾਓਂ ਦੇ ਸਰਪ੍ਰਸਤ ਸ਼ਾਮ ਲਾਲ ਚੰਡਾਲੀਆ, ਸੈਕਟਰੀ ਰਜਿੰਦਰ ਕੁਮਾਰ, ਪ੍ਰਧਾਨ ਲਖਵੀਰ ਸਿੰਘ ਜਗਜੀਵਨ ਦਾਸ ਗੋਲੂ ਸੰਦੀਪ ਕੁਮਾਰ, ਅਤੇ ਸੁਨੀਲ ਕੁਮਾਰ ਹਾਜਰ ਸਨ