ਤਪਾ ਮੰਡੀ (ਰਾਜੇਸ ਜੈਨ) ਸੰਗਰੂਰ ਤੋਂ ਸੰਸਦ ਮੈਂਬਰ ਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਹਲਕਾ ਸੰਗਰੂਰ ਤੋਂ ਸ਼ੋ੍ਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਬੀਤੀ ਸ਼ਾਮ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਅੰਮਿ੍ਤਸਰ ਦੇ ਬਾਘਾ ਬਾਰਡਰ ਦੀ ਇਜ਼ਾਜਤ ਦੇਣੀ ਚਾਹੀਦੀ ਹੈ। ਇਸ ਨੂੰ ਖੋਲਿ੍ਹਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਵੱਧ ਭਾਅ ਮਿਲ ਸਕਣ ਤੇ ਵਪਾਰੀਆਂ ਨੂੰ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਕਰਨ ‘ਚ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨ ਰੂਸ ਤੋਂ ਕਣਕ ਖਰੀਦ ਰਿਹਾ ਹੈ, ਬਾਘਾ ਬਾਰਡਰ ਖੁੱਲ੍ਹਣ ਤੋਂ ਬਾਅਦ ਪੰਜਾਬ ਤੋਂ ਵੀ ਕਣਕ ਦੀ ਖਰੀਦ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਦੇ ਕਿਸਾਨਾਂ ਤੇ ਵਪਾਰੀਆਂ ਨੂੰ ਜ਼ਿਆਦਾ ਫਾਇਦਾ ਹੋਵੇਗਾ। ਉਨਾਂ੍ਹ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ (ਅੰਮਿ੍ਤਸਰ) ਕਿਸੇ ਵੀ ਕੀਮਤ ‘ਤੇ ਪੰਜਾਬ ‘ਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣਾ ਚਾਹੁੰਦਾ ਹੈ ਤਾਂ ਜੋ ਸਾਰੇ ਵਪਾਰੀ ਖੁੱਲ੍ਹੇਆਮ ਆਪਣਾ ਕਾਰੋਬਾਰ ਕਰ ਸਕਣ। ਉਨਾਂ੍ਹ ਕਿਹਾ ਕਿ ਪੰਜਾਬ ਦੇ ਕਿਸੇ ਵੀ ਸਾਂਸਦ ਨੇ ਹਲਕਾ ਸੰਗਰੂਰ ਲਈ ਵਿਕਾਸ ਕਾਰਜ ਨਹੀਂ ਕਰਵਾਏ। ਉਨਾਂ੍ਹ ਕਿਹਾ ਕਿ ਹਲਕਾ ਸੰਗਰੂਰ ‘ਚ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੀ ਕਮੀ ਸੀ, ਉਸ ਨੂੰ ਉਨ੍ਹਾਂ ਨੇ ਆਪਣੇ ਸੰਸਦ ਮੈਂਬਰ ਫੰਡ ‘ਚੋਂ ਮੋਟਰਾਂ ਲਗਾ ਕੇ ਹੱਲ ਕੀਤਾ ਹੈ ਤੇ ਬਰਨਾਲਾ ‘ਚ 56 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਹਸਪਤਾਲ ਮਨਜ਼ੂਰ ਕਰਵਾਇਆ ਹੈ ਜੋ ਕਿ ਉਸਾਰੀ ਅਧੀਨ ਹੈ। ਉਕਤ ਹਸਪਤਾਲ ‘ਚ ਗੰਭੀਰ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ ਅਤੇ ਆਧੁਨਿਕ ਮਸ਼ੀਨਰੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੁਝ ਵੱਡੇ ਘਰਾਣਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਵੱਡੇ-ਵੱਡੇ ਸਾਇਲੋ ਗੁਦਾਮ ਤੇ ਮਾਲ ਬਣਾ ਕੇ ਕਿਸਾਨਾਂ ਤੇ ਵਪਾਰੀਆਂ ਦੀ ਰੋਜ਼ੀ-ਰੋਟੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਸਾਡੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਇਸ ਮੌਕੇ ਪੀ.ਏ ਭੁਪਿੰਦਰ ਸਿੰਘ, ਕੌਂਸਲਰ ਲਾਭ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ ਭੈਣੀ ਫੱਤਾ, ਸੁਖਵਿੰਦਰ ਸਿੰਘ ਕੋਲਕਾਤਾ, ਗੁਰਪ੍ਰਰੀਤ ਸਿੰਘ ਖੁੱਡੀ, ਗੁਰਮੀਤ ਸਿੰਘ, ਚੈਂਚਲ ਸਿੰਘ, ਲਖਬੀਰ ਸਿੰਘ ਮਹਿੰਦਰ ਕੌਰ, ਮਨਜੀਤ ਕੌਰ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।