ਮੋਗਾ (ਭੰਗੂ-ਲਿਕੇਸ) ਮੋਗਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਪਤਾ ਲੱਗਾ ਹੈ।ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਵਾਸੀ ਚੀਮਾ ਚਾਰ ਬੱਚਿਆਂ ਦਾ ਪਿਤਾ ਸੀ, ਉਸ ਦੇ ਚਾਚੇ ਦੇ ਲੜਕੇ ਗੁਰਪਿੰਦਰ ਸਿੰਘ ਦੀ ਵੀ ਇਸ ਹਾਦਸੇ ‘ਚ ਮੌਤ ਹੋ ਗਈ। ਘਟਨਾ ਦਾ ਪਤਾ ਲੋਕਾਂ ਨੂੰ ਉਸ ਵਕਤ ਲੱਗਾ ਜਦੋਂ ਉਹ ਆਪਣੇ ਕੰਮ ਲਈ ਸਵੇਰੇ ਲੋਕ ਜਾ ਰਹੇ ਸਨ। ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।