Home Punjab ਸਰਕਾਰ ਵੱਲੋਂ ਤਨਖਾਹਾਂ ‘ਤੇ ਲਾਈ ਰੋਕ ਦੀ ਡੀਟੀਐੱਫ ਵੱਲੋਂ ਨਿਖੇਧੀ

ਸਰਕਾਰ ਵੱਲੋਂ ਤਨਖਾਹਾਂ ‘ਤੇ ਲਾਈ ਰੋਕ ਦੀ ਡੀਟੀਐੱਫ ਵੱਲੋਂ ਨਿਖੇਧੀ

22
0


ਮੋਗਾ (ਰਾਜਨ ਜੈਨ-ਮੁਕੇਸ ਕੁਮਾਰ) ਵੱਡੇ-ਵੱਡੇ ਵਾਅਦਿਆਂ ਨਾਲ ਸੱਤਾ ਵਿਚ ਆਈ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਅਪ੍ਰਰੈਲ ਮਹੀਨੇ ਦੀ ਤਨਖਾਹ ‘ਤੇ ਜੁਬਾਨੀ ਰੋਕ ਲਾਉਣ ਦੀ ਡੈਮੋਕੇ੍ਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਇਕਾਈ ਮੋਗਾ ਵੱਲੋਂ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਇਸਤਿਹਾਰਬਾਜ਼ੀ ‘ਤੇ ਕਰੋੜਾਂ ਰੁਪਏ ਦੀ ਫਜੂਲਖਰਚੀ ਕਰਨ ਵਾਲੀ ਬਦਲਾਅ ਵਾਲੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਹੁਣ ਸਮੇਂ ਸਿਰ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਜ਼ਿਲ੍ਹਾ ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਨੂੰ ਜੁਬਾਨੀ ਹੁਕਮ ਦੇ ਕੇ ਮੁਲਾਜ਼ਮਾਂ ਦੀਆਂ ਅਪ੍ਰਰੈਲ ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ ਤੋਂ ਰੋਕ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਤੇ ਹੋਰ ਆਗੂਆਂ ਵੱਲੋਂ ਪੁਰਾਣੀਆਂ ਸਰਕਾਰਾਂ ਦੀ ਵਿੱਤੀ ਯੋਜਨਾਬੰਦੀ ਬਾਰੇ ਤਿੱਖੀ ਆਲੋਚਨਾ ਕੀਤੀ ਜਾਂਦੀ ਰਹੀ ਹੈ। ਪਰ ਹੁਣ ਜਦੋਂ ਆਵਦੀ ਸਰਕਾਰ ਸੱਤਾ ਵਿਚ ਹੈ, ਉਸ ਸਮੇਂ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ।ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਕਿਹਾ ਕਿ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਮਹੀਨੇ ਮੁਲਾਜ਼ਮਾਂ ਵੱਲੋਂ ਆਪਣੇ ਬੱਚਿਆਂ ਦੀਆਂ ਫੀਸਾਂ ਭਰਨੀਆਂ ਹੁੰਦੀਆਂ ਹਨ ਅਤੇ ਕਿਤਾਬਾਂ ਖ਼ਰੀਦਣੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਦੁਆਰਾ ਲਏ ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਕਰ ਕੇ ਭਾਰੀ ਜੁਰਮਾਨਾ ਭਰਨਾ ਪੈਂਦਾ ਹੈ। ਆਗੂਆਂ ਨੇ ਸਰਕਾਰ ਤੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰਨ ਦੀ ਮੰਗ ਕੀਤੀ। ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਭਗਤਾ, ਨਰਿੰਦਰ ਸਿੰਘ, ਦੀਪਕ ਮਿੱਤਲ, ਮਧੂ ਬਾਲਾ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here