ਮੋਗਾ (ਰਾਜੇਸ ਜੈਨ-ਲਿਕੇਸ ਸ਼ਰਮਾ ) ਮੋਗਾ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ 6 ਗੁਰਗੇ ਹਥਿਆਰਾਂ ਸਮੇਤ ਕਾਬੂ ਕਰ ਲਏ। ਉਨ੍ਹਾਂ ਕੋਲੋਂ ਮੋਗਾ ਪੁਲਿਸ ਨੇ ਨਜਾਇਜ਼ ਹਥਿਆਰ, ਇਕ ਫਾਰਚੂਨਰ ਤੇ ਇਕ ਵਰਨਾ ਗੱਡੀ ਬਰਾਮਦ ਕੀਤੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਥਾਣਾ ਸਿਟੀ ਸਾਊਥ ਇਲਾਕੇ ਨਾਲ ਸਬੰਧਤ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 3.30 ਬੋਰ ਦਾ ਪਿਸਤੌਲ, 1315 ਬੋਰ ਦੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਹ ਗੈਂਗ ਲੋਕਾਂ ਤੋਂ ਫਿਰੌਤੀਆਂ ਦੀ ਮੰਗ ਕਰਦਾ ਸੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ।