ਜਗਰਾਉਂ, 10 ਅਪ੍ਰੈਲ ( ਧਰਮਿੰਦਰ )-ਇੱਥੋਂ ਨੇੜਲੇ ਪਿੰਡ ਰੂਮੀ ਵਿਖੇ ਸਮਾਜ ਸੇਵੀ ਸੰਸਥਾ ਰੂਮੀ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੈਗ, ਕਿਤਾਬਾਂ, ਕਾਪੀਆਂ ਅਤੇ ਹੋਰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਬਲਜਿੰਦਰ ਸਿੰਘ ਅਤੇ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸਤਿੰਦਰ ਕੌਰ ਨੇ ਇਸ ਕਾਰਜ ਲਈ ਰੂਮੀ ਵੈਲਫੇਅਰ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਹਾਕਮ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ ਫੌਜੀ, ਪ੍ਰਧਾਨ ਪ੍ਰੀਤਮ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ ਕਲਸੀ, ਦਰਸ਼ਨ ਸਿੰਘ ਬਿੱਲਾ ਤੇ ਡਾ: ਮਨਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।