ਜਗਰਾਓਂ, 13 ਅਪ੍ਰੈਲ ( ਲਿਕੇਸ਼ ਸ਼ਰਮਾਂ)-ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਹੀ ਧੂਮ- ਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਨੇ ਵਿਸਾਖੀ ਦੇ ਦਿਹਾੜੇ ਉੱਪਰ ਨਰਸਰੀ ਤੋ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਰੰਗ- ਬਿਰੰਗੇ ਕੱਪੜੇ ਪਾ ਕੇ ਪ੍ਰੋਗਰਾਮ ਵਿੱਚ ਭਾਗ ਲਿਆ ਬੱਚਿਆਂ ਦੁਆਰਾ ਵੱਖ- ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਬੱਚਿਆਂ ਦੁਆਰਾ ਨਾਚ ਅਤੇ ਗੀਤਾਂ ਦਾ ਰੰਗਾਂ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਬੱਚਿਆਂ ਦੁਆਰਾ ਘਰਾਂ ਤੋਂ ਵਿਸਾਖੀ ਨਾਲ ਸੰਬੰਧਿਤ ਸਵਾਦਿਸ਼ਟ ਖਾਣੇ ਲਿਆਂਦੇ ਗਏ । ਜਿਨ੍ਹਾਂ ਨੂੰ ਸਾਰੇ ਵਿਦਿਆਰਥੀਆਂ ਨੇ ਆਪਸ ਵਿੱਚ ਇੱਕ ਦੂਜੇ ਨਾਲ ਰਲ਼ -ਮਿਲ ਕੇ ਕੇ ਖਾਧਾ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਤੇ ਸੀਮਾ ਬੱਸੀ ਸਮੇਤ ਸਾਰਾ ਜੂਨੀਅਰ ਸਟਾਫ਼ ਹਾਜ਼ਰ ਸੀ।