Home Punjab ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਐਸ ਡੀ ਐਮ ਚਾਹਲ”ਸ਼ਹੀਦਾਂ ਦੀ ਬਦੌਲਤ...

ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਐਸ ਡੀ ਐਮ ਚਾਹਲ”ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ”

25
0


ਅੰਮ੍ਰਿਤਸਰ, 13 ਅਪ੍ਰੈਲ (ਰਾਜੇਸ਼ ਜੈਨ) : ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ ਡੀ ਐਮ ਮਨਕੰਵਲ ਸਿੰਘ ਚਾਹਲ ਨੇ ਜਲਿਆਂ ਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ ਕੀਤਾ ਸੀ ਜਿਸ ਦੀ ਬਦੌਲਤ ਅਸੀਂ ਆਜ਼ਾਦ ਫਿਜਾ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਹੀ ਅੰਗਰੇਜਾਂ ਸਾਮਰਾਜ ਦੇ ਪਤਨ ਦੀ ਸ਼ੁਰੂਆਤ ਹੋਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਜੀਵਨੀ ਤੋਂ ਸਿੱਖਿਆ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।।

LEAVE A REPLY

Please enter your comment!
Please enter your name here