Home Punjab ਲੋਕ ਸਭਾ ਚੋਣਾਂ ਤੋਂ ਬਾਅਦ ਮਨ ਨੂੰ ਵੀ ਜਾਣਾ ਪਏਗਾ ਜੇਲ੍ਹ-ਦੇਸ਼ ਭਗਤ

ਲੋਕ ਸਭਾ ਚੋਣਾਂ ਤੋਂ ਬਾਅਦ ਮਨ ਨੂੰ ਵੀ ਜਾਣਾ ਪਏਗਾ ਜੇਲ੍ਹ-ਦੇਸ਼ ਭਗਤ

32
0


ਜਗਰਾਓਂ, 13 ਅਪ੍ਰੈਲ ( ਅਸ਼ਵਨੀ , ਧਰਮਿੰਦਰ )-ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ’ਚ ਪੰਜਾਬ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 4 ਜੂਨ ਨੂੰ ਆਉਣਗੇ ਅਤੇ ਇਸ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਅਤੇ ਵੋਟਰਾਂ ਦਾ ਮੂਡ ਹੈ ਕਿ 13-0 ਦੀ ਵੱਡੀ ਜਿੱਤ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਇਸਦੇ ਉਲਟ 0-13 ਤੇ ਆਊਟ ਕਰ ਦਿਤੀ ਜਾਵੇਗੀ। ਇਮਾਨਦਾਰ ਹੋਣ ਦਾ ਢੌਂਗ ਕਰਨ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਵੀ ਲੋਕ ਸਭਾ ਚੋਣਾਂ ਤੋਂ ਬਾਅਦ ਜੇਲ੍ਹ ’ਚ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਆਗੂ ਅਤੇ ਐਸ.ਸੀ.ਬੀ.ਸੀ. ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਕੀਤਾ। ਉਨ੍ਹਾਂ ਕਿਹਾ ਕਿ 92 ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣ ’ਚ ਕਾਮਯਾਬ ਹੋ ਜਾਣ ਦੇ ਬਾਵਜੂਦ ਸਭ ਤੋਂ ਪਹਿਲਾਂ ਮੁੱਖ ਮੰਤਰੀ ਆਪਣੇ ਹਲਕੇ ਸੰਗਰੂਰ ਦੀ ਲੋਕ ਸਭਾ ਸੀਟ ਹਾਰੇ ਅਤੇ ਉਸਤੋਂ ਬਾਅਦ ਜਲੰਧਰ ਦੀ ਜਿਮਨੀ ਚੋਣ ਵਿਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਲਈ ਆਪਣਾ ਕੋਈ ਉਮੀਦਵਾਰ ਨਹੀਂ ਲੱਭਾ ਤਾਂ ਉਹ ਾਕੰਗਰਸ ਪਾਰਟੀ ਦੇ ਆਗੂ ਨੂੰ ਆਪ ’ਚ ਸ਼ਾਮਲ ਕਰਕੇ ਚੋਣਾ ਵਿਚ ਖੜਾ ਕੀਤਾ ਪਰ ਚੋਣ ਜਿੱਤਣ ਤੋਂ ਬਾਅਦ ਵੀ ਉਸਨੂੰ ਸੰਭਾਲ ਨਹੀਂ ਸਕੇ। ਦੇਸ਼ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਰੇਤ ਮਾਫੀਆ ਨੂੰ ਖਤਮ ਕਰਨ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਹੁਣ ਤੱਕ ਇਨ੍ਹਾਂ ਤਿੰਨਾਂ ਮੁੱਦਿਆਂ ’ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਪੰਜਾਬ ’ਚ ਰੇਤ ਮਾਫੀਆ ਦਾ ਦਬਦਬਾ ਹੈ, ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ, ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ ਅਤੇ ਗੈਂਗਸਟਰਵਾਦ ਵਧ ਚੁੱਕਾ ਹੈ। ਇਸ ਲਈ ਪੰਜਾਬ ਦੀ ’ਆਪ’ ਦੀ ਭਗਵੰਤ ਮਾਨ ਸਰਕਾਰ ਦਾ ਸਮਾਂ ਲੰਘ ਗਿਆ ਹੈ। ਲੋਕ ਇਹਨਾਂ ਲੋਕ ਸਭਾ ਚੋਣਾਂ ਵਿੱਚ ਪੰਜਾਬ ’ਤ ਇਨ੍ਹਾਂ ਦਾ ਸੂਪੜਾ ਪੂਰੀ ਤਰ੍ਹਾਂ ਨਾਲ ਸਾਫ ਕਰਨ ਲਈ ਉਤਾਵਲੇ ਹਨ।

LEAVE A REPLY

Please enter your comment!
Please enter your name here