ਜੀ.ਅਕੈਡਮੀ, ਜਗਰਾਉਂ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਅਤੇ ਜੋਸ਼ ਨਾਲ ਮਨਾਇਆ ਗਿਆ l ਸਮਾਗਮ ਦੀ ਆਰੰਭਤਾ ਗੁਰਮਤਿ ਅਧਿਆਪਕ ਸਰਦਾਰ ਹਰਵਿੰਦਰ ਸਿੰਘ ਅਤੇ ਅਧਿਆਪਕਾ ਸ੍ਰੀਮਤੀ ਦਲਜੀਤ ਕੌਰ ਵੱਲੋਂ ਵਿਸਾਖੀ ਦੇ ਇਤਿਹਾਸਕ ਮਹੱਤਵ ‘ਤੇ ਚਾਨਣਾ ਪਾ ਕੇ ਕੀਤੀ ਗਈ।ਇਸ ਮੌਕੇ ‘ਤੇ ਸਭ ਤੋਂ ਪਹਿਲਾਂ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਵਿਤਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਹਾਊਸ ਬਾਬਾ ਜ਼ੋਰਾਵਰ ਸਿੰਘ ਜੀ ਦੀ ਵਿਦਿਆਰਥਨ ਪੁਨੀਤ ਕੌਰ ਨੇ ਪਹਿਲਾ ਸਥਾਨ, ਹਾਊਸ ਬਾਬਾ ਫ਼ਤਹਿ ਸਿੰਘ ਜੀ ਦੀ ਵਿਦਿਆਰਥਨ ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਹਾਊਸ ਬਾਬਾ ਜੁਝਾਰ ਸਿੰਘ ਜੀ ਦੀ ਵਿਦਿਆਰਥਨ ਨਵਕਿਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾl ਇਸ ਤੋਂ ਬਾਅਦ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਇੰਟਰ ਹਾਊਸ ਕਵਿਸ਼ਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਹਾਊਸ ਬਾਬਾ ਫ਼ਤਹਿ ਸਿੰਘ ਜੀ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ, ਹਾਊਸ ਬਾਬਾ ਅਜੀਤ ਸਿੰਘ ਜੀ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ ਹਾਊਸ ਬਾਬਾ ਜ਼ੋਰਾਵਰ ਸਿੰਘ ਜੀ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ l ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਟਰ ਹਾਊਸ ਸਭ ਤੋਂ ਲੰਬਾ ਜੈਕਾਰਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਭ ਤੋਂ ਲੰਬੇ ਜੈਕਾਰੇ ਲਈ ਹਾਊਸ ਬਾਬਾ ਅਜੀਤ ਸਿੰਘ ਜੀ ਦੇ ਵਿਦਿਆਰਥੀ ਇੰਦਰਪ੍ਰਕਾਸ਼ ਸਿੰਘ ਨੇ ਪਹਿਲਾਂ ਸਥਾਨ, ਹਾਊਸ ਬਾਬਾ ਫ਼ਤਹਿ ਸਿੰਘ ਜੀ ਦੇ ਵਿਦਿਆਰਥੀ ਪਾਵਨਜੋਤ ਸਿੰਘ ਨੇ ਦੂਜਾ ਸਥਾਨ ਅਤੇ ਹਾਊਸ ਬਾਬਾ ਜ਼ੋਰਾਵਰ ਸਿੰਘ ਜੀ ਦੇ ਵਿਦਿਆਰਥੀ ਗੁਲਬਾਗ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾl ਨਰਸਰੀ ਤੋਂ ਦੂਜੀ, ਤੀਜੀ ਤੋਂ ਪੰਜਵੀਂ ਅਤੇ ਛੇਵੀਂ ਤੋਂ ਬਾਰਵੀਂ ਜਮਾਤਾਂ ਦੇ ਗਰੁੱਪ ਬਣਾ ਕੇ ਵਿਦਿਆਰਥੀਆਂ ਦਾ ਸੰਪੂਰਨ ਸਿੱਖੀ ਪਹਿਰਾਵੇ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਨਰਸਰੀ ਤੋਂ ਦੂਜੀ ਜਮਾਤ ਦੇ ਗਰੁੱਪ ਵਿੱਚ ਯੂ.ਕੇ.ਜੀ ਦੀ ਵਿਦਿਆਰਥਣ ਮਨਰੀਤ ਕੌਰ ਅਤੇ ਐਲ.ਕੇ.ਜੀ ਦੇ ਵਿਦਿਆਰਥੀ ਗੁਰਬਾਜ਼ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਤੀਜੀ ਤੋਂ ਪੰਜਵੀਂ ਜਮਾਤ ਦੇ ਗਰੁੱਪ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਮੰਗਲਦੀਪ ਕੌਰ ਅਤੇ ਚੌਥੀ ਜਮਾਤ ਦੇ ਵਿਦਿਆਰਥੀ ਪਾਰਸੇਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਛੇਵੀਂ ਤੋਂ ਬਾਰਵੀਂ ਜਮਾਤਾਂ ਦੇ ਗਰੁੱਪ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਅਤੇ ਛੇਵੀਂ ਜਮਾਤ ਦਾ ਵਿਦਿਆਰਥੀ ਅਪਹੈਵਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਮਗਰੋਂ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਸੋਹਣੇ ਰੂਪ ਵਿੱਚ ਰੰਗ ਬਿਰੰਗੀਆਂ ਦਸਤਾਰਾਂ ਸਜਾ ਕੇ ਸਮਾਗਮ ਨੂੰ ਬਹੁਤ ਹੀ ਲੁਭਾਵਣਾ ਬਣਾਇਆ। ਇਸ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁੱਪ ਵਿੱਚ ਹਰਜੋਤ ਸਿੰਘ ਨੇ ਪਹਿਲਾ ਸਥਾਨ, ਹਰਸਿਮਰਨ ਸਿੰਘ ਨੇ ਦੂਜਾ ਸਥਾਨ ਅਤੇ ਕੰਵਰਪ੍ਰਤਾਪ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਬਾਰ੍ਹਵੀਂ ਜਮਾਤ ਮੁਕਾਬਲੇ ਵਿੱਚ ਕੀਰਤ ਸਿੰਘ ਨੇ ਪਹਿਲਾ ਸਥਾਨ, ਗੁਰਸੇਵਕ ਸਿੰਘ ਨੇ ਦੂਜਾ ਸਥਾਨ ਅਤੇ ਸੁਖਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਉਪਰੰਤ ਦੁਮਾਲਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਅਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਕਿਰਤਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਾਲ 2023-24 ਵਿੱਚ ਸਭ ਤੋਂ ਵਧੀਆ ਸਿੱਖੀ ਬਾਣੇ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਪੈਸ਼ਲ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ l ਮੁਕਾਬਲੇ ਦੀ ਜੱਜਮੈਂਟ ਸਰਦਾਰ ਹਰਵਿੰਦਰ ਸਿੰਘ ਅਤੇ ਮਿਸ ਖੁਸ਼ਵਿੰਦਰ ਕੌਰ ਨੇ ਕੀਤੀ। ਅਖੀਰ ਵਿੱਚ ਜੀ.ਐੱਚ.ਜੀ ਅਕੈਡਮੀ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਤੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿੱਤੇ ਉਪਦੇਸ਼ਾਂ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ।