“ਕਿਸਾਨ ਸਾਡੇ ਭਰਾ ਉਹਨਾਂ ਨੂੰ ਵਿਰੋਧ ਕਰਨ ਦਾ ਹੱਕ – ਦਿਨੇਸ਼ ਬੱਬੂ”
ਗੁਰਦਾਸਪੁਰ, 13 ਅਪ੍ਰੈਲ (ਅਨਿਲ – ਮੁਕੇਸ਼) : ਭਾਰਤੀ ਕਿਸਾਨ ਯੂਨੀਅਨ ਨੇ ਗੁਰਦਾਸਪੁਰ ਦੇ ਪਿੰਡ ਗਾਲੜੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਕਾਫਲਾ ਰਸਤੇ ‘ਚ ਗੱਡੀ ਰੋਕ ਕੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਦੱਸ ਦਈਏ ਕਿ ਕਿਸਾਨ ਕੇਂਦਰ ਸਰਕਾਰ ਦੇ ਨਹੀਂ ਇਹ ਥੋੜੀ ਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਲੋਕ ਸਭਾ ਹਲਕੇ ਤੋ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਨੇ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਉਹਨਾਂ ਨੂੰ ਵਿਰੋਧ ਜਤਾਉਣ ਦਾ ਪੂਰਾ ਪੂਰਾ ਹੱਕ ਹੈ।ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾ ਦਾ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ।