Home crime ਮਲੌਦ ਥਾਣੇ ਦੇ ਐਸਐਚਓ ਤੇ ਜਾਨਲੇਵਾ ਹਮਲਾ, ਬਾਲ ਬਾਲ ਬਚੇ

ਮਲੌਦ ਥਾਣੇ ਦੇ ਐਸਐਚਓ ਤੇ ਜਾਨਲੇਵਾ ਹਮਲਾ, ਬਾਲ ਬਾਲ ਬਚੇ

35
0

ਚੰਡੀਗੜ੍ਹ:, 13 ਅਪ੍ਰੈਲ ( ਰੋਹਿਤ ਗੋਇਲ)-ਪੰਜਾਬ ਦੇ ਮੋਹਾਲੀ ‘ਚ ਮਟੌਰ ਥਾਣੇ ਦੇ ਐੱਸਐੱਚਓ ਗੱਬਰ ਸਿੰਘ ‘ਤੇ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਗੱਬਰ ਸਿੰਘ ਨੂੰ ਪਹਿਲਾਂ ਵੀ ਕਈ ਜਾਨੋੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸਰਕਾਰ ਵੱਲੋਂ ਉਸ ਨੂੰ ਬੁਲੇਟ ਪਰੂਫ਼ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਗਈਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਮਲਾ ਸਵੇਰੇ ਕਰੀਬ 2 ਵਜੇ, ਉਸ ਸਮੇਂ ਹੋਇਆ ਜਦੋਂ ਉਹ ਕਿਤੇ ਜਾ ਰਿਹਾ ਸੀ। ਜਾਣਕਾਰੀ ਹੈ ਕਿ ਇਹ ਹਮਲਾ ਕੁਰਾਲੀ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਹਮਲੇ ਦੌਰਾਨ ਉਨ੍ਹਾਂ ਦੀ ਸਕਾਰਪੀਓ ਗੱਡੀ ਦੇ ਸ਼ੀਸ਼ੇ ਟੁੱਟ ਗਏ ਤੇ ਕਾਰ ‘ਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here