ਮੁੰਬਈ, 14 ਅਪ੍ਰੈਲ ( ਰੋਹਿਤ ਗੋਇਲ)-ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ ਐਤਵਾਰ ਸਵੇਰੇ-ਸਵੇਰੇ 5 ਵਜੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਬਾਂਦਰਾ ‘ਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਦੋ ਬਾਈਕ ਸਵਾਰਾਂ ਨੇ 4 ਰਾਊਂਡ ਫਾਇਰ ਕੀਤੇ। ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਪਹੁੰਚ ਗਈ ਹੈ।
ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਸਨ। ਦੱਸਣ ਯੋਗ ਹੈ ਕਿ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।ਘਟਨਾ ਦੀ ਸੂਚਨਾ ਮਿਲਦੇ ਹੀ ਮੁੰਬਈ ਪੁਲਸ, ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਸਲਮਾਨ ਦੇ ਘਰ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।