Home Punjab ਅਕਾਲੀ ਆਗੂ ਪਵਨ ਟੀਨੂੰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

ਅਕਾਲੀ ਆਗੂ ਪਵਨ ਟੀਨੂੰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

36
0


ਚੰਡੀਗੜ੍ਹ, 14 ਅਪ੍ਰੈਲ ( ਰਾਜਨ ਜੈਨ) -ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਅੱਜ ਪਾਰਟੀ ਨੂੰ ਅਲਵਿਦਾ ਆਖ਼ ਦਿੱਤੀ ਅਤੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ।ਉਹਨਾਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਬਸਪਾ ਤੋਂ ਆਪਣਾ ਰਾਜਸੀ ਸਫ਼ਰ ਸ਼ੁਰੂ ਕਰਨ ਵਾਲੇ ਸ੍ਰੀ ਪਵਨ ਟੀਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਹ 2 ਵਾਰ, 2012 ਤੇ 2017 ਵਿੱਚ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ। ਉਹ ਅਕਾਲੀ ਦਲ ਦੀ ਟਿਕਟ ’ਤੇ ਜਲੰਧਰ ਪਾਰਲੀਮਾਨੀ ਹਲਕੇ ਤੋਂ 2014 ਵਿੱਚ ਲੋਕ ਸਭਾ ਚੋਣ ਵੀ ਲੜੇ ਪਰ ਕਾਂਗਰਸ ਦੇ ਚੌਧਰੀ ਸੰਤੋਖ਼ ਸਿੰਘ ਹੱਥੋਂ ਹਾਰ ਗਏ ਸਨ।ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਇੱਕ ਵਾਰ ਫ਼ਿਰ ਅਕਾਲੀ ਦਲ ਵੱਲੋਂ ਚੋਣ ਲੜੇ ਸਨ ਪਰ ਕਾਂਗਰਸ ਦੇ ਸੁਖ਼ਵਿੰਦਰ ਸਿੰਘ ਕੋਟਲੀ ਤੋਂ ਹਾਰ ਗਏ ਸਨ।ਪਵਨ ਟੀਨੂੰ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਹਲਕੇ ਲਈ ਸੰਭਾਵਿਤ ਉਮੀਦਵਾਰਾਂ ਵਿੱਚ ਸ਼ਾਮਲ ਸੀ ਪਰ ਹੁਣ ਉਨ੍ਹਾਂ ਵੱਲੋਂ ‘ਆਮ ਆਦਮੀ ਪਾਰਟੀ’ ਵਿੱਚ ਸ਼ਮੂਲੀਅਤ ਨਾਲ ਇਹ ਸਮਝਿਆ ਜਾ ਰਿਹਾ ਹੈ ਕਿ ‘ਆਮ ਆਦਮੀ ਪਾਰਟੀ’ ਉਨ੍ਹਾਂ ਨੂੰ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

LEAVE A REPLY

Please enter your comment!
Please enter your name here