ਮਾਲੇਰਕੋਟਲਾ 14 ਅਪ੍ਰੈਲ (ਸੰਜੀਵ – ਅਨਿਲ) – ਵਿਸਾਖੀ ਅਤੇ ਖ਼ਾਲਸਾ ਸਾਜਨ ਦਿਵਸ ਨੂੰ ਸਮਰਪਿਤ ਉੱਘੇ ਵਾਤਾਵਰਣ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ. ਗਰੁੱਪ ਇੰਟਰਨੈਸ਼ਨਲ ਪੀਸ ਐਵਾਰਡੀ ਵੱਲੋਂ ਪਿੰਡ ਕਾਸਾਪੁਰ ਲਈ ਦਰਜਾਨਾਂ ਛਾਂਦਾਰ ਦਰੱਖ਼ਤ ਤੇ ਫ਼ਲਦਾਰ ਬੂਟੇ ਭੇਂਟ ਕੀਤੇ ਗਏ। ਇਸ ਮੌਕੇ ਮੌਕੇ ਉੱਘੇ ਵਾਤਾਵਰਣ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੇ ਜੀਵਨ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਜਿਸ ਨਾਲ ਪ੍ਰਦੂਸ਼ਣ ਤੋ ਵਾਤਾਵਰਣ ਨੂੰ ਬਚਾਉਣ ਤੇ ਸ਼ੁੱਧ ਕਰਨ ਲਈ ਆਕਸੀਜਨ ਮਾਤਰਾ ਪੂਰੀ ਹੋ ਸਕੇ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਇੰਦਰਜੀਤ ਸਿੰਘ ਮੁੰਡੇ ਵੱਲੋਂ ਹਰ ਸਾਲ ਤਕਰੀਬਨ 50 ਕਿਲੋਮੀਟਰ ਦੇ ਏਰੀਏ ਵਿੱਚ ਸਾਂਝੀਆਂ ਥਾਵਾਂ ਤੇ ਸਕੂਲਾਂ,ਕਾਲਜਾਂ, ਧਾਰਮਿਕ ਅਸਥਾਨਾਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਬੂਟੇ ਲਗਾਏ ਜਾਂਦੇ ਹਨ ਜੋ ਕਿ ਬਹੁਤ ਸਾਲਾਂਘਾਯੋਗ ਉਪਰਾਲਾ ਹੈ। ਇਸ ਮੌਕੇ ਨਿਊ ਜਨਤਾ ਇੰਟਰਨੈਸ਼ਨਲ ਨਰਸਰੀ ਦੇ ਮਾਲਕ ਮੁਹੰਮਦ ਅਨਵਰ ਬਿੱਟੂ ਹਾਜੀ,ਕੁਲਵਿੰਦਰ ਸਿੰਘ ਢਿੱਲੋਂ, ਮਨਕੀਰਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।