ਜਗਰਾਉਂ, 22 ਅਪ੍ਰੈਲ ( ਹਰਵਿੰਦਰ ਸਿੰਘ ਸੱਗੂ)-ਸਪਰਿੰਗ ਡਿਊ ਪਬਲਿਕ ਸਕੂਲ, ਨਾਨਕਸਰ ਵਿਖੇ ਵਰਲਡ ਅਰਥ ਡੇ ਦੇ ਮੌਕੇ ਵਿਦਿਆਰਥੀਆਂ ਲਈ ਵੱਖ—ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਅਸੈਂਬਲੀ ਵਿੱਚ ਵਿਦਿਆਰਥੀਆਂ ਨੂੰ ਖਾਸ ਤੌਰ ਤੇ ਸੰਬੋਧਿਤ ਕੀਤਾ ਗਿਆ।ਜਿਸ ਵਿੱਚ ਉਹਨਾਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ ਗਿਆ।ਪ੍ਰਿੰਸੀਪਲ ਨਵਨੀਤ ਚੌਹਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਪੂਰਨ ਤੌਰ ਤੇ ਕੁਦਰਤ ਦਾ ਸੋਮਾ ਹੈ।ਅਤੇ ਇਹ ਹਰ ਚੀਜ ਨੂੰ ਜੀਵਨ ਦਿੰਦੀ ਹੈ।ਇਸ ਲਈ ਜਰੂਰੀ ਹੈ ਕਿ ਅਸੀਂ ਹਰ ਰੋਜ਼ ਇਸ ਧਰਤੀ ਨੂੰ ਸੰਭਾਲ ਕੇ ਰੱਖਣ ਲਈ ਆਪਣਾ ਯੋਗਦਾਨ ਪਾਈਏ।ਇਸ ਮੌਕੇ ਤੇ ਸਕੂਲ ਦੇ ਸਾਇੰਸ ਵਿਭਾਗ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਕਲਾਸ ਛੇਂਵੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀ ਨੇ ਬਹੁਤ ਹੀ ਖੂਬਸੂਰਤੀ ਨਾਲ ਸਲੋਗਨ ਬਣਾਏ।ਅਤੇ ਧਰਤੀ ਨੂੰ ਸੰਭਾਲ ਕੇ ਰੱਖਣ ਲਈ ਸੁਨੇਹਾ ਦਿੱਤਾ।ਇਸ ਦੇ ਨਾਲ ਹੀ ਕਲਾਸ ਨੋਂਵੀ ਤੋ ਬਾਂਰਵੀ ਤੱਕ ਦੇ ਵਿਦਿਆਰਥੀਆਂ ਵਲੋਂ ਪੋਸਟਰ ਮੁਕਾਬਲੇ ਵਿੱਚ ਹਿੱਸਾ ਲਿਆ ਉਹਨਾਂ ਨੇ ਆਪਣੀ ਡਰਾਇੰਗ ਰਾਂਹੀ ਕੁਦਰਤ ਰੂਪੀ ਧਰਤੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕੀਤਾ।ਇਹਨਾਂ ਗਤੀਵਿਧੀਆਂ ਨੂੰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਤਾਂ ਜੋ ਉਹ ਕੁਦਰਤ ਅਤੇ ਵਾਤਾਵਰਨ ਸੰਬੰਧਤ ਆਪਣੀਆਂ ਜਿੰਮੇਵਾਰੀਆਂ ਨੂੰ ਨਿਭਾ ਸਕਣ।ਜਿੰੰਨਾ ਵਿਦਿਆਰਥੀਆਂ ਨੇ ਇਹਨਾਂ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਉਹਨਾਂ ਨੂੰ ਵਾਇਸ ਪ੍ਰਿੰਸੀਪਲ ਬੇਅੰਤ ਕੁਮਾਰ ਅਤੇ ਮੈਨੇਜਰ ਮਨਦੀਪ ਚੌਹਾਨ ਵਲੋਂ ਸਨਮਾਨਿਤ ਕੀਤਾ ਗਿਆ।ਸਾਇੰਸ ਵਿਭਾਗ ਵਲੋਂ ਮੈਡਮ ਸਤਿੰਦਰਪਾਲ ਕੌਰ, ਐਸ਼ਮੀਨ ਜਿੰਦਲ, ਜਸਕਮਲ ਕੌਰ ਆਦਿ ਹਾਜਿਰ ਸਨ।ਪ੍ਰਬੰਧਕੀ ਕਮੇਟੀ ਵਲੋਂ ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਇਸ ਉਪਰਾਲੇ ਲਈ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਸ਼ਲਾਘਾ ਕੀਤੀ।
