ਜਗਰਾਉ, 14 ਅਪ੍ਰੈਲ ( ਭਗਵਾਨ ਭੰਗੂ )–ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਪੁਲਿਸ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਡੀ.ਐਸ.ਪੀ ਜਸਜਯੋੋਤ ਸਿੰਘ ਦੀ ਅਗਵਾਈ ਹੇਠ ਥਾਣਾ ਸਿੱਧਵਾਂਬੇਟ ਦੀ ਪੁਲਿਸ ਪਾਰਟੀ ਨੇ ਪਿੰਡ ਕੰਨੀਆ ਹੁਸੈਨੀ ਵਿਖੇ ਛਾਪੇਮਾਰੀ ਕਰਕੇ ਜੀਤੋ ਬਾਈ ਦੇ ਘਰੋਂ 14000 ਲੀਟਰ ਲਾਹਣ ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਤੋਂ ਇਲਾਵਾ ਬੰਨ੍ਹ ਦਰਿਆ ਕੰਨਿਆ ਹੁਸੈਨੀ ਤੋਂ 20 ਹਜ਼ਾਰ ਲੀਟਰ ਹੋਰ ਲਾਹਣ ਬਰਾਮਦ ਹੋਈ। ਡੀਐਸਪੀ ਜਸਜਯੋਤ ਸਿੰਘ ਨੇ ਦੱਸਿਆ ਕਿ ਬਰਾਮਦ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਜੀਤੋ ਬਾਈ ਖ਼ਿਲਾਫ਼ ਥਾਣਾ ਸਿੱਧਵਾਂਬੇਟ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।