Home crime ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਕਾਰ ਨੂੰ ਮਾਰੀ ਟੱਕਰ,ਇਕ ਦੀ ਮੌਤ ਦੂਜਾ ਜ਼ਖ਼ਮੀ

ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਕਾਰ ਨੂੰ ਮਾਰੀ ਟੱਕਰ,ਇਕ ਦੀ ਮੌਤ ਦੂਜਾ ਜ਼ਖ਼ਮੀ

48
0


ਲੁਧਿਆਣਾ, 15 ਅਪ੍ਰੈਲ (ਭਗਵਾਨ ਭੰਗੂ) : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਨ ਨਗਰ ਮੇਨ ਜੀਟੀ ਰੋਡ ਨੇੜੇ ਗਰੀਨ ਲੈਂਡ ਸਕੂਲ ਲਾਗੇ ਬੀਤੀ ਦੇਰ ਰਾਤ ਹੋਏ ਭਿਆਨਕ ਹਾਦਸੇ ‘ਚ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਹਾਲਤ ‘ਚ ਜ਼ਖ਼ਮੀ ਹੋ ਗਿਆ ਜਿਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਤਫਤੀਸ਼ੀ ਅਫਸਰ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਜਲੰਧਰ ਸਾਈਡ ਤੋਂ ਆ ਰਹੀ ਕਾਰ ਦੇ ਪਿੱਛੇ ਤੇਜ਼ ਰਫਤਾਰ ਨਾਲ ਆ ਰਹੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰੀ ਜਿਸ ਤੋਂ ਬਾਅਦ ਉਹ ਮੌਕੇ ‘ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ ‘ਤੇ ਪਹੁੰਚ ਕੇ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ ਤੇ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਮ੍ਰਿਤਕ ਦੇ ਵਾਰਸਾਂ ਦਾ ਪਤਾ ਕਰ ਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਆਉਣ ‘ਤੇ ਬਿਆਨ ਦਰਜ ਕਰ ਕੇ ਹੀ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ

LEAVE A REPLY

Please enter your comment!
Please enter your name here