Home Political ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

68
0


ਚੰਡੀਗੜ੍ਹ,,22 ਅਪ੍ਰੈਲ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)– ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਮਾਗਮ ਵਿੱਚ ਅਮਰਿੰਦਰ ਸਿੰਘ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ।ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਹੁਣ ਨਵੀਂ ਪਾਰੀ ਖੇਡਣ ਜਾ ਰਿਹਾ ਹਾਂ।ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਚਾਰਜ ਸੰਭਾਲ ਲਿਆ ਹੈ।ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਇੱਥੇ ਪੁੱਜੇ ਪਰ ਸਟੇਜ ‘ਤੇ ਨਹੀਂ ਆਏ।ਹਾਲਾਂਕਿ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਇਲਾਵਾ ਪ੍ਰਤਾਪ ਬਾਜਵਾ ਸਮੇਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ।ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਕਾਂਗਰਸ ਹਾਈਕਮਾਂਡ ਤੇ ਸਾਰਿਆਂ ਨੂੰ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ।ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ।ਉਨ੍ਹਾਂ ਕਿਹਾ ਕਿ ਸੀਨੀਅਰ ਸਾਥੀਆਂ ਤੋਂ ਬਹੁਤ ਕੁਝ ਸਿੱਖਣਾ ਹੈ।ਕਾਂਗਰਸ ਪਾਰਟੀ ਇੱਕ ਸੋਚ ਹੈ,ਇੱਕ ਵਿਚਾਰ ਹੈ ਜੋ ਕਦੇ ਖਤਮ ਨਹੀਂ ਹੋ ਸਕਦੇ।ਇਨ੍ਹਾਂ ਚੁਣੌਤੀਆਂ ਨੂੰ ਪਾਰ ਕਰਨ ਲਈ ਸਾਨੂੰ ਅਨੁਸ਼ਾਸਨ ਤੇ ਲਗਨ ਵੱਲ ਧਿਆਨ ਦੇਣਾ ਹੋਵੇਗਾ।ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਜਾਂ ਕਾਰੋਬਾਰ ਵਿੱਚ ਅਨੁਸ਼ਾਸਨ ਨਾ ਹੋਵੇ ਤਾਂ ਉਹ ਅੱਗੇ ਨਹੀਂ ਵਧ ਸਕਦੀ।ਰਾਜਾ ਵੜਿੰਗ ਨੇ ਕਿਹਾ ਕਿ ਕਾਮਯਾਬੀ ਲਈ ਕੰਮ ਨੂੰ ਲਗਨ ਨਾਲ ਸੰਭਾਲਣਾ ਬਹੁਤ ਜ਼ਰੂਰੀ ਹੈ। ਪ੍ਰਧਾਨ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਮਨਮਰਜ਼ੀ ਨਾਲ ਕੰਮ ਕਰੇ। ਸਾਥੀਆਂ ਨਾਲ ਗੱਲਬਾਤ ਤੇ ਟੀਮ ਵਰਕ ਬਹੁਤ ਮਹੱਤਵਪੂਰਨ ਹੈ। ਵੜਿੰਗ ਨੇ ਕਿਹਾ ਕਿ ਅਸੀਂ ਆਖਰੀ ਦਮ ਤੱਕ ਪਾਰਟੀ ਲਈ ਲੜਾਂਗੇ। ਇਸ ਵਿੱਚ ਲੱਖਾਂ ਲੋਕਾਂ ਦਾ ਖੂਨ-ਪਸੀਨਾ ਲੱਗਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਭ ਨੂੰ ਧਿਆਨ ਰੱਖਣਾ ਪਵੇਗਾ। ਰਾਜਾ ਵੜਿੰਗ ਸਭ ਨਾਲ ਗੱਲ ਕਰੇਗਾ, ਇਹ ਟੀਮ ਵਰਕ ਹੈ। ਕਾਂਗਰਸ ਨੂੰ ਅੱਗੇ ਲਿਜਾਣਾ ਪਵੇਗਾ ਤੇ ਸਾਰਿਆਂ ਨੂੰ ਨਾਲ ਤੁਰਨਾ ਪੈਂਦਾ ਹੈ।

LEAVE A REPLY

Please enter your comment!
Please enter your name here