ਜਗਰਾਉਂ , 16 ਅਪ੍ਰੈਲ ( ਵਿਕਾਸ ਮਠਾੜੂ ):- ਕੰਪਿਊਟਰ ਅਧਿਆਪਕ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਚਿਰਾਂ ਤੋਂ ਲਟਕ ਰਹੇ ਮੁੱਦਿਆਂ ਨੂੰ ਵਿਚਾਰਿਆ ਗਿਆ ।ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ ਨੇ ਕੰਪਿਊਟਰ ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੀਆਂ ਮੰਗਾਂ ਜਿੰਨਾਂ ਵਿਚ ਛੇਵਾਂ ਪੇ ਕਮਿਸ਼ਨ, ਸਿਵਲ ਸਰਵਿਸ ਰੂਲ ਅਤੇ ਸਿੱਖਿਆ ਵਿਭਾਗ ਵਿਚ ਮਰਜਿੰਗ ਲਈ ਲਾਮਬੰਦ ਹੋਣਾ ਜਰੂਰੀ ਹੈ। ਇਸ ਮੌਕੇ ਪੁਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਉਹਨਾਂ ਨੂੰ ਸਰਕਾਰ ਅੱਗੇ ਸਹੀ ਢੰਗ ਨਾਲ ਪੇਸ਼ ਕਰਨਾ ਬਹੁਤ ਜਰੂਰੀ ਹੈ।ਕੰਪਿਊਟਰ ਅਧਿਆਪਕਾਂ ਨੂੰ ਆਪਣੇ ਜੋਸ਼ ਦੇ ਨਾਲ-ਨਾਲ ਹੋਸ਼ ਵੀ ਰੱਖਣਾ ਚਾਹੀਦਾ ਹੈ।ਇਸ ਮੌਕੇ ਸਟੇਟ ਕਮੇਟੀ ਮੈਂਬਰ ਚੇਤਨ ਭਾਰਗਵ ਨੇ ਕੰਪਿਊਟਰ ਅਧਿਆਪਕ ਫਰੰਟ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਅਧਿਆਪਕਾਂ ਨੂੰ ਚਾਨਣਾ ਪਾਇਆ।ਨਰਿੰਦਰ ਕੁਮਾਰ ਨੇ ਸਟੇਜ ਦੀ ਕਾਰਵਾਈ ਸੰਭਾਲਦਿਆਂ ਮੀਟਿੰਗ ਵਿਚ ਆਏ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ, ਸਟੇਟ ਕਮੇਟੀ ਮੈਂਬਰ ਪੁਸ਼ਪਾਲ ਸਿੰਘ ਗਰੇਵਾਲ, ਜਿਲ੍ਹਾ ਲੁਧਿਆਣਾ ਪ੍ਰਧਾਨ ਨਰਿੰਦਰ ਕੁਮਾਰ, ਸਟੇਟ ਕਮੇਟੀ ਮੈਂਬਰ ਚੇਤਨ ਸ਼ਰਮਾ, ਸਟੇਟ ਕਮੇਟੀ ਮੈਂਬਰ ਰਾਜਪਾਲ, ਵਿਿਪਨ, ਗਗਨ ਭਾਟੀਆ, ਵਿਸ਼ਾਲ ਮਠਾੜੂ, ਜਸਪ੍ਰੀਤ ਢੋਲਣ, ਸੁਖਜੀਤ ਚੌਂਕੀਮਾਨ, ਸੋਨੀਆਂ ਮੈਡਮ, ਮਨਮੋਹਨ ਕੌਰ, ਕੁਲਜੀਤ ਕੌਰ, ਹਰਦੀਪ ਕੌਰ, ਕੁਲਦੀਪ ਕੌਰ, ਈਵਨਜੀਤ ਕੌਰ, ਕੁਲਬੀਰ ਕੌਰ ਆਦਿ ਹਾਜ਼ਰ ਸਨ।