ਮੋਹਾਲੀ, 24 ਫਰਵਰੀ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਬਹੁ ਕਰੋੜੀ ਚਰਚਿਤ ਡਰਗ ਮਾਮਲੇ ਵਿਚ ਨਾਮਜਦ ਕੀਤੇ ਹੋਏ ਬਿਕਰਮ ਮਜੀਠੀਆ ਮਨੂੰ ਆਖਰ ਜੇਲ ਜਾਣਾ ਹੀ ਪਿਆ। ਅੱਜ ਮੋਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਦੇ ਵਲੋਂ 8 ਮਾਰਚ ਤੱਕ ਜੂਡੀਸੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਹਾਲੇ ਕੋਰਟ ਵਿੱਚ ਰੈਗੂਲਰ ਬੇਲ ਉਤੇ ਸੁਣਵਾਈ ਹੋਣੀ ਬਾਕੀ ਹੈ। ਜਿਕਰਯੋਗ ਹੈ ਕਿ ਡਰੱਗ ਮਾਮਲੇ ’ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ ’ਚ ਆਤਮ ਸਮਰਪਣ ਕਰ ਦਿੱਤਾ। ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ।ਸੁਪਰੀਮ ਕੋਰਟ ਦੇ ਬੈਂਚ ਨੇ ਪੰਜਾਬ ਰਾਜ ਨੂੰ 31 ਜਨਵਰੀ ਤੱਕ ਮਜੀਠੀਆ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ। ਅਕਾਲੀ ਆਗੂ ਨੂੰ 23 ਫਰਵਰੀ ਨੂੰ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਉਸ ਦੀ ਜ਼ਮਾਨਤ ’ਤੇ ਫੈਸਲਾ ਕਰਨ ਦਾ ਹੁਕਮ ਦਿੱਤਾ ਸੀ। ਹੁਣ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਹਨ। ਸਿਖਰਲੀ ਅਦਾਲਤ ਨੇ ਹੈਰਾਨੀ ਪ੍ਰਗਟਾਈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਚਾਨਕ ਅਪਰਾਧਿਕ ਮਾਮਲੇ ਸਾਹਮਣੇ ਆ ਰਹੇ ਹਨ। ਮਜੀਠੀਆ ਦੀ ਜਮਾਨਤ ਤੇ ਭਲਕੇ ਵੀ ਸੁਣਵਾਈ ਹੋਵੇਗੀ।