ਫਤਿਹਗੜ੍ਹ ਸਾਹਿਬ, 16 ਅਪ੍ਰੈਲ ( ਸੰਜੀਵ ਗੋਇਲ, ਅਨਿਲ ਕੁਮਾਰ)-ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਭਾਜਪਾ ਦੇ ਇਤਿਹਾਸਕ ਦਿਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਆਪਣਾ 2024 ਲੋਕ ਸਭਾ ਚੋਣ ਮੈਨੀਫੈਸਟੋ – ਸੰਕਲਪ ਪੱਤਰ – ਨੂੰ ਜਾਰੀ ਕੀਤੇ ਜਾਣ ਦਾ ਸਵਾਗਤ ਕੀਤਾ । ਐਸ ਸੀ ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਵਿਚਕਾਰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ‘ਤੇ ਜ਼ੋਰ ਦਿੱਤਾ। “ਮੋਦੀ ਕੀ ਗਰੰਟੀ” ਸਿਰਲੇਖ ਵਾਲਾ ਮੈਨੀਫੈਸਟੋ ਮੌਜੂਦਾ ਕਲਿਆਣਕਾਰੀ ਯੋਜਨਾਵਾਂ ਨੂੰ ਜਾਰੀ ਰੱਖਣ ‘ਤੇ ਕੇਂਦ੍ਰਤ ਕਰਦਾ ਹੈ ਅਤੇ ਇਕ-ਰਾਸ਼ਟਰ-ਇਕ-ਚੋਣ ਅਤੇ ਇਕਸਾਰ ਸਿਵਲ ਕੋਡ ਲਈ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ। ਸ੍ਰ ਕੈਂਥ ਨੇ ਕਿਹਾ ਕਿ ਗਰੀਬ ਵਰਗਾਂ ਲਈ ਭਲਾਈ ਸਕੀਮਾਂ ਨੂੰ ਅੱਗੇ ਸਮੇਂ ਲਈ ਵੀ ਚਲਾਉਣ ਦੀ ਵਚਨਬੱਧ ਨੂੰ ਦੁਹਰਾਇਆ ਹੈ ਜਿਵੇਂ ਕਿ ਬੇਘਰੇ ਗਰੀਬਾਂ ਨੂੰ ਨਵੇਂ ਘਰ ਬਣਾਉਣ ਵਿੱਚ ਸਹਾਇਤਾ, ਸਸਤਾ ਰਸੋਈ ਗੈਸ ਤੇ ਐਲ ਪੀ ਜੀ ਕੁਨੈਕਸ਼ਨ, ਗਰੀਬ ਪਰਿਵਾਰਾਂ ਲਈ ਜੀਰੋ ਬਿਜਲੀ ਬਿੱਲ ਅਤੇ ਅਗਲੇ ਪੰਜ ਸਾਲਾਂ ਦੌਰਾਨ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਆਦ ਸ਼ਾਮਿਲ ਹਨ।
ਉਹਨਾ ਦੱਸਿਆ ਕਿ ਪੀਐਮ ਮੋਦੀ ਦੀ ਅਗਵਾਈ ‘ਚ ਇਤਿਹਾਸਕ ਕੰਮ ਹੋਇਆ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਘਰ ਬਣੇ, ਹੁਣ ਪਾਰਟੀ ਕਹਿੰਦੀ ਹੈ 3 ਕਰੋੜ ਹੋਰ ਘਰ ਬਣਵਾਏਗੀ, ਫਿਰ ਲੋਕ ਭਰੋਸਾ ਕਰਦੇ ਹਨ… ਵਿਸ਼ਵਾਸ ਉਨ੍ਹਾਂ ‘ਤੇ ਹੈ, ਜਿਨ੍ਹਾਂ ਨੇ ਕੰਮ ਕੀਤਾ ਹੈ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਹੈ, ਇਸ ਲਈ ਉਨ੍ਹਾਂ ‘ਤੇ ਭਰੋਸਾ ਕੀਤਾ ਗਿਆ ਹੈ…’ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਪਿਛਲੇ ਸਾਲਾਂ ਵਿੱਚ, ਮੁਦਰਾ ਯੋਜਨਾ ਨੇ ਕਰੋੜਾਂ ਲੋਕਾਂ ਨੂੰ ਉੱਦਮੀ ਬਣਾਇਆ ਹੈ…ਇਸ ਸਫਲਤਾ ਨੂੰ ਦੇਖਦੇ ਹੋਏ, ਭਾਜਪਾ ਨੇ ਇੱਕ ਹੋਰ ‘ਸੰਕਲਪ’ ਲਿਆ ਹੈ – ਮੁਦਰਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਕਰਜ਼ੇ ਪ੍ਰਦਾਨ ਕੀਤੇ ਗਏ ਸਨ। ਹੁਣ ਭਾਜਪਾ ਨੇ ਸੀਮਾ ਵਧਾ ਕੇ 20 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਸ੍ਰ ਕੈਂਥ ਨੇ ਅੱਗੇ ਕਿਹਾ ਕਿ ਸੰਕਲਪ ਪੱਤਰ’ ਨੂੰ ਜਾਰੀ ਕਰਨ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਭਾਜਪਾ ਨੇ ਟਰਾਂਸਜੈਂਡਰ ਭਾਈਚਾਰੇ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ।” ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਾਗੂ ਕੀਤਾ ਜਾਵੇਗਾ। , ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ , ‘ਸਾਰੇ 70+ ਲੋਕਾਂ ਨੂੰ ਆਯੁਸ਼ਮਾਨ ਭਾਰਤ ਦੇ ਦਾਇਰੇ ‘ਚ ਲਿਆਂਦਾ ਜਾਵੇਗਾ, 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।