Home Punjab ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦਾ ਸਮਾਂ ਕੀਤਾ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

29
0


“ਸ਼ਾਮੀ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਂ ਨਾਲ ਕਣਕ ਕਟਾਈ ‘ਤੇ ਪੂਰਨ ਪਾਬੰਦੀ”
ਮੋਗਾ 16 ਅਪ੍ਰੈਲ (ਰਾਜੇਸ਼ ਜੈਨ – ਸੰਜੀਵ) – ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨਿਯਮਿਤ ਢੰਗ ਨਾਲ ਕਰਨ ਲਈ ਅਤੇ ਫ਼ਸਲ ਨੂੰ ਨਮੀ ਰਹਿਤ ਯਕੀਨੀ ਬਨਾਉਣ ਲਈ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਦੀ ਹਦੂਦ ਅੰਦਰ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਅ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੰਬਾਈਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਤੇ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਲਾਗੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਦੀ ਕਟਾਈ ਸਲਾਬੇ ਵਿੱਚ ਕੀਤੀ ਜਾਂਦੀ ਹੈ ਤਾਂ ਰਗੜ੍ਹ ਕਾਰਨ ਫ਼ਸਲ ਨੂੰ ਅੱਗ ਲੱਗਣ ਵਰਗੀਆਂ ਘਟਨਾਵਾਂ ਦੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 31 ਮਈ, 2024 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here