Home Punjab ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਲਾਇਆ ਪੱਕਾ ਮੋਰਚਾ, ਪੁਲਿਸ ਵੱਲੋਂ ਲਾਏ...

ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਲਾਇਆ ਪੱਕਾ ਮੋਰਚਾ, ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ

25
0


ਰਾਜਪੁਰਾ (ਲਿਕੇਸ ਸਰਮਾ) ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ 17 ਅਪ੍ਰੈਲ ਨੂੰ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲ ਗੱਡੀਆਂ ਦਾ ਚੱਕਾ ਜਾਮ ਕਰ ਕੇ ਪੱਕੇ ਤੌਰ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਤੋਂ ਪਹਿਲਾਂ ਪੰਜਾਬ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੰਭੂ ਬੈਰੀਅਰ ਤੋਂ ਪਹਿਲਾਂ ਕਿਸਾਨਾਂ ਦੇ ਹਜੂਮ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਬੈਰੀਕੇਡ ਹਟਾ ਕੇ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਲਾਈਨਾਂ ‘ਤੇ ਰੋਸ ਧਰਨੇ ਉੱਤੇ ਬੈਠ ਗਏ। ਇਸ ਧਰਨੇ ਦੀ ਗਵਾਹੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ।ਇਸ ਸਬੰਧੀ 9 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਨੂੰ 16 ਅਪ੍ਰੈਲ ਤਕ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਬੀਤੇ ਦਿਨੀ ਦੇਰ ਸ਼ਾਮ ਤਕ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਵੇਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਦੇ ਰੂਪ ‘ਚ ਰੋਸ ਮਾਰਚ ਤੋਂ ਬਾਅਦ ਰੇਲ ਲਾਈਨਾਂ ਉੱਤੇ ਰੋਸ ਧਰਨਾ ਦੇ ਕੇ ਹਰਿਆਣਾ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

LEAVE A REPLY

Please enter your comment!
Please enter your name here