Home crime ਕੋਟਕਪੂਰਾ ‘ਚ ਨਸ਼ੇ ਦੀ ਦਲਦਲ ‘ਚ ਫਸੇ ਨੌਜਵਾਨ ਦੀ ਮੌਤ

ਕੋਟਕਪੂਰਾ ‘ਚ ਨਸ਼ੇ ਦੀ ਦਲਦਲ ‘ਚ ਫਸੇ ਨੌਜਵਾਨ ਦੀ ਮੌਤ

29
0


ਕੋਟਕਪੂਰਾ, 18 ਅਪ੍ਰੈਲ (ਅਨਿਲ – ਸੰਜੀਵ) : ਸਥਾਨਕ ਜੀਵਨ ਸਿੰਘ ਨਗਰ ਦੇ ਵਸਨੀਕ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ 28 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਦੁਖਦਾਈ ਮੌਤ ਹੋਈ ਹੈ। ਮ੍ਰਿਤਕ ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਮੇਰੇ ਦੋਵੇਂ ਭਤੀਜੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਜਿਸ ਨੂੰ ਲੈ ਕੇ ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਿੰਦਰ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਾਇਆ ਗਿਆ ਸੀ। ਜਿਸ ਮਗਰੋਂ ਜਦੋਂ ਉਸ ਨੂੰ ਘਰ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਗਈ।ਮ੍ਰਿਤਕ ਮਨਿੰਦਰ ਲੱਕੜ ਵਾਲੇ ਆਰੇ ‘ਤੇ ਕੰਮ ਕਰਦਾ ਸੀ ਅਤੇ ਉਸਦਾ ਛੋਟਾ ਭਰਾ ਵੀ ਉਸਦੇ ਨਾਲ ਹੀ ਕੰਮ ਕਰਦਾ ਸੀ। ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਪਿਤਾ ਕਾਫੀ ਬਜ਼ੁਰਗ ਹਨ ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।ਐਸ. ਐਚ. ਓ. ਮਨੋਜ ਕੁਮਾਰ ਨੇ ਕਿਹਾ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here