Home Political ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ...

ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਜਾਰੀ – ਜ਼ਿਲ੍ਹਾ ਚੋਣ ਅਫਸਰ

26
0

ਤਰਨ ਤਾਰਨ , 18 ਅਪ੍ਰੈਲ (ਰਾਜੇਸ਼ ਜੈਨ – ਲਿਕੇਸ਼ ਸ਼ਰਮਾ) : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ “ਇਸ ਵਾਰ, 70 ਪਾਰ” ਦੇ ਦਿੱਤੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ‘ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਈ. ਵੀ. ਐਮ. ਤੇ ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਮਿਤੀ ਤੱਕ ਭਰ ਕੇ ਦਿੱਤੇ ਜਾ ਸਕਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਇਟ ਐਨ. ਵੀ. ਐਸ. ਪੀ. ਅਤੇ ਮੋਬਾਇਲ ਐਪ “ਵੋਟਰ ਹੈਲਪ ਲਾਇਨ” ਰਾਹੀਂ ਆਨਲਾਇਨ ਹਾਸਲ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ।ਸੰਦੀਪ ਕੁਮਾਰ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ. ਵਿਜ਼ਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਸ਼ਿਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸ਼ਿਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ, ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਐਪ ਇੱਕ ਮਹੱਤਵਪੂਰਨ ਐਪ ਹੈ।ਇਸ ਤੋਂ ਇਲਾਵਾ ਪੀ. ਡਬਲਯੂ. ਡੀ. ਮੋਬਾਇਲ ਐਪ ਰਾਹੀਂ ਦਿਵਿਆਂਗ ਵੋਟਰਾਂ ਵੱਲੋਂ ਵੋਟਾਂ ਪਾਉਣ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਲੈਣ ਲਈ ਅਪਲਾਈ ਕੀਤਾ ਜਾ ਸਕੇਗਾ ਅਤੇ ਦਿਵਿਆਂਗ ਵੋਟਰਾਂ ਨੂੰ ਸਬੰਧਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਤਾਂ ਜੋ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here