Home Education ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ...

ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ

30
0


ਰੂਪਨਗਰ, 19 ਅਪ੍ਰੈਲ (ਭਗਵਾਨ ਭੰਗੂ – ਰੋਹਿਤ) : ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਕਮ ਸਹਾਇਕ ਚੋਣ ਅਫਸਰ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੀ ਮਾਣਮੱਤੀ ਪ੍ਰਾਪਤੀ ਲਈ ਰੱਖੇ ਸਨਮਾਨ ਸਮਾਰੋਹ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ।ਇਸ ਸਮਾਗਮ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫਸਰ ਸ਼੍ਰੀ ਮਾਈਕਲ ਅਤੇ ਦਿਨੇਸ਼ ਸੈਣੀ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨੂੰ ਵੋਟ ਬਣਾਉਣ ਦੀ ਪ੍ਰਕਿਰਿਆ ਬਾਰੇ ਅਤੇ ਪੋਲਿੰਗ ਬੂਥ ਉੱਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੀ 1 ਜੂਨ ਨੂੰ ਸਮੇਤ ਪਰਿਵਾਰ ਵੋਟ ਪਾਉਣ ਦੀ ਅਪੀਲ ਕੀਤੀ ਗਈ।ਅੰਤ ਵਿੱਚ ਸਮਾਗਮ ਵਿੱਚ ਹਾਜ਼ਰ ਵਿਦਿਆਰਥੀਆਂ, ਮਾਪਿਆਂ , ਅਧਿਆਪਕਾ ਅਤੇ ਸਮੂਹ ਅਫਸਰ ਸਾਹਿਬਾਨ ਨੇ ਵੋਟਰ ਪ੍ਰਣ ਵੀ ਲਿਆ।ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪੇ ਅਤੇ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here