“ਮਤਦਾਨ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਭੈਅ ਦੇ ਕਰਨ ਲਈ ਨਿਰੰਤਰ ਕਰਵਾਏ ਜਾ ਰਹੇ ਹਨ ਜਾਗਰੂਕਤਾ ਪ੍ਰੋਗਰਾਮ”
ਪੱਟੀ, ਅਪ੍ਰੈਲ 19 (ਲਿਕੇਸ਼ ਸ਼ਰਮਾ – ਅਸ਼ਵਨੀ) : ਜ਼ਿਲਾ ਤਰਨ ਤਾਰਨ ਦੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਹਾਇਕ ਰਿਟਰਨਿੰਗ ਅਫਸਰ-ਕਮ-ਸਬ ਡਵਿਜ਼ਨਲ ਮੈਜਿਸਟਰੇਟ,ਪੱਟੀ ਕਿਰਪਾਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੇ ਕਸਬਾ ਪੱਟੀ ਸਥਿਤ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਮਹਿਲਾਵਾਂ ਦੀ ਮਤਦਾਨ ਸਬੰਧੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ।ਇਸ ਸਬੰਧੀ ਬਾਰੇ ਜਾਣਕਾਰੀ ਦਿੰਦਿਆਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾ-2024 ਦੌਰਾਨ 70 ਫੀਸਦੀ ਦੇ ਪਾਰ ਮਤਦਾਨ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਅਤੇ ਇਸੇ ਤਹਿਤ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਕਸਬਿਆਂ ਦੇ ਵਿੱਚ ਜ਼ਿਲਾ੍ਹ ਚੋਣ ਦਫਤਰ ਵੱਲੋਂ ਸਵੀਪ ਤਹਿਤ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ ਹਨ।ਉਨਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਔਰਤਾਂ ਦੀ ਸ਼ਮੂਲੀਅਤ ਬਹੁਤ ਹੀ ਅਹਿਮੀਅਤ ਰੱਖਦੀ ਹੈ ਅਤੇ ਉਨਾਂ ਵੱਲੋਂ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਤਹਿਤ ਮਹਿਲਾਵਾਂ ਨੂੰ ਚੋਣਾਂ ਵਿੱਚ ਉਨਾਂ ਦੀ ਭਾਗੀਦਾਰੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਸਹਾਇਕ ਰਿਟਰਨਿੰਗ ਅਫਸਰ ਨੇ ਦੱਸਿਆ ਕਿ ਵੋਟ ਦੀ ਅਧਿਕਾਰ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ ਗਿਆ।ਉਨਾਂ ਕਿਹਾ ਕਿ ਜਿਹੜੇ ਵੀ ਸਕੂਲੀ ਵਿਦਿਆਰਥੀ ਦੀ ਵੋਟ ਬਣੀ ਹੈ ਤਾਂ ਉਹ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ। ਉਨਾਂ ਕਿਹਾ ਲੋਕਤੰਤਰ ਦੀ ਮਜ਼ਬੂਤੀ ਲਈ ਇਕ ਇਕ ਵੋਟ ਦੀ ਬਹੁਤ ਮਹੱਤਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆ ਇਸ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਚੋਣਾਂ ਸਬੰਧੀ ਭਾਸ਼ਣ ਅਤੇ ਕਵਿਤਾ ਰਾਹੀਂ ਜਾਗਰੂਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ।ਇਸ ਮੌਕੇ ਉਂਕਾਰ ਸਿੰਘ, ਪਰਵਿੰਦਰ ਕੌਰ ਆਦਿ ਮੌਜੂਦ ਰਹੇ।