Home Punjab ਗਰਮੀ ਦੇ ਮੌਸਮ ਤੋਂ ਬਚਾਓ ਲਈ ਆਪਣੇ ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ...

ਗਰਮੀ ਦੇ ਮੌਸਮ ਤੋਂ ਬਚਾਓ ਲਈ ਆਪਣੇ ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ : ਡਿਪਟੀ ਕਮਿਸ਼ਨਰ

32
0


ਨਵਾਂਸ਼ਹਿਰ, 19 ਅਪ੍ਰੈਲ (ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਗਰਮ ਹਵਾਵਾਂ ਤੋਂ ਬਚਾਓ ਲਈ ਦੁਪਹਿਰ ਨੂੰ ਕੇਵਲ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋ ਬਾਹਰ ਨਿਕਲਿਆ ਜਾਵੇ ਅਤੇ ਘਰੋ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਿਰ ਢੱਕ ਕੇ ਰੱਖਿਆ ਜਾਵੇ ਇਸ ਲਈ ਕੱਪੜਾ, ਟੋਪੀ ਜਾਂ ਛੱਤਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹਲਕੇ ਫਿੱਕੇ-ਰੰਗ ਅਤੇ ਢਿੱਲੇ ਸੂਤੀ ਕੱਪੜਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਅੱਖਾਂ ਦੀ ਸੁਰੱਖਿਆ ਲਈ ਚਸ਼ਮਾਂ ਅਤੇ ਚਮੜੀ ਦੀ ਸੁਰੱਖਿਆ ਲਈ ਕਿਸੇ ਵੀ ਕਰੀਮ ਦੀ ਵਰਤੋਂ ਕੀਤੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ ਹੈ। ਜੇਕਰ ਕੋਈ ਦਿਲ, ਕਿਡਨੀ ਜਾਂ ਲਿਵਰ ਦੀ ਬਿਮਾਰੀ ਤੋਂ ਪੀੜਿਤ ਹੈ ਤਾਂ ਪਾਣੀ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੀਆਂ ਖਬਰਾਂ ਸਬੰਧੀ ਜਾਣਕਾਰੀ ਲਈ ਰੇਡੀਓ, ਟੀ.ਵੀ., ਅਖਬਾਰ ਜਾਂ ਮੌਸਮ ਦੀ ਸੂਚਨਾ ਨਾਲ ਸਬੰਧਤ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਹਾਈਡ੍ਰੇਟਿਡ ਰੱਖਣ ਲਈ ਓ.ਆਰ.ਐਸ. ਘੋਲ ਜਾਂ ਘਰ ਵਿੱਚ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਕਿ ਲੱਸੀ, (ਚੌਲਾਂ ਦਾ ਪਾਣੀ), ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਨਸਟ੍ਰੋਕ ਨਾਲ ਪ੍ਰਭਾਵਿਤ ਵਿਅਕਤੀ ਸਿੱਲ੍ਹੇ ਕੱਪੜੇ ਦੀ ਵਰਤੋਂ ਕਰੇ ਤੇ ਸਿਰ ਤੇ ਪਾਣੀ ਪਾਏ।ਇਸ ਤੋਂ ਇਲਾਵਾ ਵਿਅਕਤੀ ਨੂੰ ਓ.ਆਰ.ਐਸ ਜਾਂ ਨਿੰਬੂ ਪਾਣੀ ਪੀਣ ਲਈ ਦਿੱਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਸਵੇਰੇ 11:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਕੰਮ ਨਾ ਕਰਵਾਇਆ ਜਾਵੇ ਅਤੇ ਪਸ਼ੂਆਂ ਨੂੰ ਛਾਂ ਵਿੱਚ ਰੱਖਿਆ ਜਾਵੇ ਤੇ ਪੀਣ ਲਈ ਠੰਡਾ ਪਾਣੀ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਆਦਾ ਗਰਮੀ ਵਿੱਚ ਪਸ਼ੂਆਂ ਦੇ ਨੇੜੇ ਪਾਣੀ ਦਾ ਛਿੜਕਾਅ ਕੀਤੀ ਜਾਵੇ।

LEAVE A REPLY

Please enter your comment!
Please enter your name here