Home Punjab ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ...

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

42
0


ਨਵਾਂਸ਼ਹਿਰ, 19 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਦਾਣਾ ਮੰਡੀ ਨਵਾਂਸ਼ਹਿਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਚੱਲ ਰਹੇ ਸੀਜਨ ਦੌਰਾਨ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੌਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 3595 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3213 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ। ਉਨ੍ਹਾਂ ਨੇ ਇਸ ਮੌਕੇ ‘ਤੇ ਕਣਕ ਦੀ ਨਮੀ ਅਤੇ ਤੋਲ ਵੀ ਚੈਕ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ।

LEAVE A REPLY

Please enter your comment!
Please enter your name here