ਜਲੰਧਰ, 20 ਅਪ੍ਰੈਲ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮਰਹੂਮ ਮੈਂਬਰ ਪਾਰਲੀਮੈਂਟ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਤਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਕਰਯੋਗ ਹੈ ਕਿ ਚੌਧਰੀ ਪਰਿਵਾਰ ਜਲੰਧਰ ਤੋਂ ਲੋਕ ਸਭਾ ਲਈ ਕਾਂਗਰਸ ਤੋਂ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ ਤਾਂ ਚੌਧਰੀ ਪਰਿਵਾਰ ਨਾਰਾਜ਼ ਹੋ ਗਿਆ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੀ। ਪਹਿਲਾਂ ਤੋਂ ਹੀ ਲੱਗ ਰਹੀਆਂ ਕਿਆਸਰਾਈਆਂ ਅਨੁਸਾਰ ਅੱਜ ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਈ ਹੈ।