Home Political ਭਾਜਪਾ ‘ਚ ਸ਼ਾਮਲ ਹੋਏ ਚੌਧਰੀ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ...

ਭਾਜਪਾ ‘ਚ ਸ਼ਾਮਲ ਹੋਏ ਚੌਧਰੀ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਸਿਆ ਤੰਜ

30
0


ਜਲੰਧਰ, 20 ਅਪ੍ਰੈਲ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਂਸਦ ਸੰਤੋਖ ਚੌਧਰੀ ਕਾਂਗਰਸ ਵਿੱਚ ਜਿੰਦਾ ਸਨ। ਪਰ ਅੱਜ ਕਰਮਜੀਤ ਕੌਰ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਆਤਮਾ ਨੂੰ ਦੁੱਖ ਪਹੁੰਚਾਇਆ ਹੈ। ਚੰਨੀ ਨੇ ਕਿਹਾ-ਕਰਮਜੀਤ ਕੌਰ ਚੌਧਰੀ ਬਹੁਤ ਉਮਰ ਹੋ ਗਈ ਹੈ, ਹੁਣ ਉਸਨੂੰ ਆਰਾਮ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਦੀ ਉਸਾਰੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ। ਪਰ ਅੱਜ ਪਰਿਵਾਰ ਨੇ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ। ਪਰ ਤੁਸੀਂ ਆਪਣੇ ਪਰਿਵਾਰ ਦਾ ਨੁਕਸਾਨ ਜ਼ਰੂਰ ਕੀਤਾ ਹੈ।

ਚੰਨੀ ਨੇ ਅੱਗੇ ਕਿਹਾ- ਸੰਤੋਖ ਸਿੰਘ ਚੌਧਰੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਉਸ ਸਮੇਂ ਹੋਈ ਜਦੋਂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਸੀ। ਅੱਜ ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜਿੰਦਾ ਸੀ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।

LEAVE A REPLY

Please enter your comment!
Please enter your name here