” ਬੋਰਡ ਦੇ ਨਤੀਜੇ ਵਧੀਆ ਆਉਣਾ ਹੀ ਸੰਸਥਾ ਦੀ ਪਹਿਚਾਣ- ਐਮਡੀ”
ਲਾਲੜੂ 21 ਅਪ੍ਰੈਲ (ਰਾਜੇਸ਼ ਜੈਨ – ਲਿਕੇਸ਼ ਸ਼ਰਮਾ) : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਤੇ ਐਮਡੀ ਅਮਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜੋ ਕਾਬਿਲ ਅਧਿਆਪਕ ਤੇ ਵਿਦਿਆਰਥੀਆਂ ਦੇ ਚੰਗੇ ਯੋਗਦਾਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਉਨ੍ਹਾਂ ਦੇ ਸਕੂਲ ਦੇ 25 ਵਿਦਿਆਰਥੀ ਬੈਠੇ ਸਨ,ਜਿਨ੍ਹਾਂ ਵਿੱਚੋਂ 25 ਦੇ 25 ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਦਸਵੀਂ ਦਾ ਪ੍ਰੀਖਿਆ ਪਾਸ ਕਰ ਲਈ ਹੈ।ਉਨ੍ਹਾਂ ਦੱਸਿਆ ਕਿ ਦੀਕਸ਼ਾ ਪੁੱਤਰੀ ਬਲਵੰਤ ਸਿੰਘ ਪਿੰਡ ਮੀਰਪੁਰਾ ਨੇ 650 ਵਿੱਚੋਂ 623 (95.80 ਫੀਸਦੀ) ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਸਨੇਹਾ ਪੁੱਤਰੀ ਦਲਬੀਰ ਸਿੰਘ ਪਿੰਡ ਜਾਸਤਨਾਂ ਖੁਰਦ ਨੇ 650 ਵਿੱਚੋਂ 619 ( 95.23 ਫੀਸਦੀ) ਅੰਕ ਲੈ ਕੇ ਸਕੂਲ ਵਿੱਚ ਦੂਜਾ, ਅਤੇ ਨਵਜੋਤ ਕੌਰ ਪੁੱਤਰੀ ਜਸਵੀਰ ਸਿੰਘ ਪਿੰਡ ਜਾਸਤਨਾਂ ਖੁਰਦ ਨੇ 650 ਵਿੱਚੋਂ 606 (93.23 ਫੀਸਦੀ) ਅੰਕ ਲੈ ਕੇ ਸਕੂਲ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ।ਉਨ੍ਹਾਂ ਦੱਸਿਆ ਕਿ 25 ਵਿਦਿਆਰਥੀਆਂ ਵਿੱਚੋਂ 15 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਤੇ 7 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦਕਿ ਬਾਕੀ ਸਾਰੇ ਵਿਦਿਆਰਥੀਆਂ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੋਰਡ ਦੇ ਨਤੀਜੇ ਵਧੀਆ ਆਉਣਾ ਹੀ ਸੰਸਥਾ ਦੀ ਪਹਿਚਾਣ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਨਰਿੰਦਰ ਸਿੰਘ, ਸਵੀਤਾ ਸੈਣੀ, ਮਨਪ੍ਰੀਤ ਕੌਰ, ਪੂਜਾ ਸੈਨ, ਗੁਰਜੋਤ ਕੌਰ ਆਦਿ ਵੀ ਹਾਜ਼ਰ ਸਨ।