ਜਗਰਾਉਂ,23 ਅਪ੍ਰੈਲ (ਲਿਕੇਸ਼ ਸ਼ਰਮਾ) : ਡੀ.ਏ.ਵੀ.ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਵਿੱਚ ਐਸ.ਓ.ਐਫ਼ ਵੱਲੋਂ ਹਿਸਾਬ ਵਿਸ਼ੇ ਨਾਲ ਸੰਬੰਧਿਤ ਓਲੰਪੀਅਡ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ 29 ਗੋਲਡ ਮੈਡਲ ਆਫ਼ ਐਕਸੀਲੈਂਸ,6 ਗੋਲਡ ਮੈਡਲ ਆਫ਼ ਡਿਸਟਿਕਸ਼ਨ ਅਤੇ 2 ਇੰਟਰਨੈਸ਼ਨਲ ਸਿਲਵਰ ਮੈਡਲ ਹਾਸਿਲ ਕੀਤੇ ਹਨ।ਗੋਲਡ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ, ਕੋਆਰਡੀਨੇਟਰ ਅਤੇ ਹਿਸਾਬ ਦੇ ਸਾਰੇ ਅਧਿਆਪਕਾਂ ਵੱਲੋਂ ਸਵੇਰ ਦੀ ਸਭਾ ਵਿੱਚ ਗੋਲਡ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਵੇਦ ਵ੍ਰਤ ਪਲਾਹ ਵੱਲੋਂ ਗੋਲਡ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਦੂਸਰੇ ਵਿਦਿਆਰਥੀਆਂ ਨੂੰ ਵੀ ਜੇਤੂ ਵਿਦਿਆਰਥੀਆਂ ਵਾਂਗ ਮੈਡਲ ਜਿੱਤਣ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਸਮੂਹ ਸਟਾਫ਼ ਮੈਂਬਰ ਅਤੇ ਸਾਰੇ ਵਿਦਿਆਰਥੀ ਵੀ ਹਾਜ਼ਰ ਸਨ।