Home Political ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ

ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ

18
0


ਅੰਮ੍ਰਿਤਸਰ 23 ਅਪ੍ਰੈਲ (ਲਿਕੇਸ਼ ਸ਼ਰਮਾ) – ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਅੰਮ੍ਰਿਤਸਰ ਦੀ ਵਿਰਾਸਤੀ ਗਲੀ ਵਿਚ ਵਲੰਟੀਅਰਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਅੰਮਿ੍ਰਤਸਰ ਕੇਂਦਰੀ ਨੇ ਦੱਸਿਆ ਕਿ ਹੈਰੀਟੇਜ਼ ਸਟਰੀਟ ਵਿਖੇ ਸਵੀਪ ਗਤੀਵਿਧੀਆਂ ਕਰਵਾਕੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਸਿਖਿਆਰਥੀਆਂ ਦੇ ਹੱਥਾਂ ਵਿੱਚ ਸਵੀਪ ਗਤੀਵਿਧੀਆਂ ਨਾਲ ਸੰਬੰਧਿਤ ਪੋਸਟਰ ਫੜੇ ਹੋਏ ਸਨ ਜਿਸਨੂੰ ਆਉਣ ਜਾਣ ਵਾਲੇ ਲੋਕ ਬੜੇ ਧਿਆਨ ਨਾਲ ਪੜ ਰਹੇ ਸਨ ਅਤੇ ਬੜੇ ਉਤਸ਼ਾਹ ਨਾਲ ਦੇਖ ਰਹੇ ਸਨ।ਬਰਿੰਦਰਜੀਤ ਸਿੰਘ ਸਮੇਤ ਸਾਰੀ ਟੀਮ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇ, ਇਸ ਲਈ ਸਵੇਰੇ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ। ਇਸ ਮੌਕੇ ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਦ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨਾ ਹੈ। ਇਸ ਮੌਕੇ ਤੇ ਸ੍ਰੀ ਰਵਿੰਦਰ ਸਿੰਘ ਬੀ ਐਲ ਓ ਅਤੇ ਵੱਖ ਵੱਖ ਸੰਸਥਾਵਾਂ ਦਾ ਸਟਾਫ਼ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here