ਜਗਰਾਓਂ, 24 ਅਪ੍ਰੈਲ ( ਅਨਿਲ ਕੁਮਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਮੈਟਰਿਕ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ । ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ।ਵਿਦਿਆਰਥੀ ਸੁਖਚੈਨ ਸਿੰਘ ਨੇ 618/650ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੁਰਤੇਜ ਸਿੰਘ ਨੇ ਦੂਜਾ ਸਥਾਨ ਅਤੇ ਅਨੁਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਇੰਚਾਰਜ ਹਰਪ੍ਰੀਤ ਕੌਰ ਅਤੇ ਸਟਾਫ ਮੈਂਬਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਗਲੇਰੀ ਪੜ੍ਹਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ।