ਚੰਡੀਗੜ੍ਹ, 24 ਅਪ੍ਰੈਲ ( ਰਾਜੇਸ਼ ਜੈਨ)-ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਏਡੀਜੀਪੀ ਕਾਨੂੰਨ ਤੇ ਵਿਵਸਥਾ) ਗੁਰਿੰਦਰ ਸਿੰਘ ਢਿੱਲੋ ਨੇ ਸੇਵਾ ਮੁਕਤੀ ਦੇ ਸਮੇਂ ਤੋਂ ਪਹਿਲਾਂ ਹੀ ਨੌਕਰੀ ਛੱਡ ਦਿੱਤੀ ਹੈ। ਉਹਨਾਂ ਨੇ ਆਪਣੀ ਪੁਲਿਸ ਵਿਭਾਗ ਵਿੱਚ 30 ਸਾਲ ਦੀ ਸਰਵਿਸ ਕੀਤੀ ਹੈ ਅਤੇ ਹੁਣ ਉਹਨਾਂ ਨੇ ਵੀ ਆਰ ਐਸ ਲੈ ਲਈ ਹੈ। ਉਹਨਾਂ ਇਹ ਵੀ ਕਿਹਾ ਕਿ ਵੀ ਆਰ ਐਸ ਲੈ ਕੇ ਉਹ ਆਪਣੇ ਆਪ ਨੂੰ ਸੌਖਾ ਮਹਿਸੂਸ ਕਰ ਰਹੇ ਹਨ।
ਦੱਸਣ ਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਧਰ ਚਰਚਾ ਇਹ ਵੀ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕੋਈ ਰਾਜਨੀਤਿਕ ਪਾਰਟੀ ਜੁਆਇਨ ਕਰ ਸਕਦੇ ਹਨ।