Home ਖੇਤੀਬਾੜੀ ਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਅਤੇ ਅਹਿਮਦਗੜ੍ਹ ਨਵੀਂ ਅਨਾਜ ਮੰਡੀ ਵਿਖੇ ਕੀਤੇ...

ਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਅਤੇ ਅਹਿਮਦਗੜ੍ਹ ਨਵੀਂ ਅਨਾਜ ਮੰਡੀ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

22
0

ਮਾਲੇਰਕੋਟਲਾ/ ਅਹਿਮਦਗੜ੍ਹ 25 ਅਪ੍ਰੈਲ ( ਅਨਿਲ ਕੁਮਾਰ, ਸੰਜੀਵ ਗੋਇਲ)-ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਨਾਂ ਉਪਰਾਲਿਆਂ ਤਹਿਤ ਅੱਜ ਮਾਲੇਰਕੋਟਲਾ ਵਿਖੇ ਸਥਾਪਿਤ ਸਾਈਲੋ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ.,ਐਸ.ਡੀ.ਐਮ. ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਡੀ.ਐਸ.ਪੀ.ਗੁਰਦੇਵ ਸਿੰਘ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਰਸ਼ਮਿੰਦਰ ਸਿੰਘ ਅਤੇ ਮੈਂਨੇਜਰ ਸਾਈਲੋ ਸ੍ਰੀ ਸੂਰਜ ਪ੍ਰਕਾਸ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ । ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਅਤੇ ਹੋਰ ਅਧਿਕਾਰੀਆਂ ਨਾਲ ਅਹਿਮਦਗੜ੍ਹ ਨਵੀਂ ਅਨਾਜ ਮੰਡੀ ਵਿਖੇ ਚੱਲ ਰਹੀ ਕਣਕ ਦੀ ਖਰੀਦ ਪ੍ਰਬੰਧਾ ਦੀ ਸਮੀਖਿਆ ਕੀਤੀ ਅਤੇ ਕਿਸਾਨਾ,ਆੜ੍ਹਤੀਆਂ ਅਤੇ ਮਜੂਦਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ।
ਡਿਪਟੀ ਕਮਿਸ਼ਨਰ ਨੇ ਮੈਨੇਜ਼ਰ ਸਾਈਲੋ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਦੇ ਸੀਜਨ ਦੌਰਾਨ ਸਾਈਲੋ ਨੂੰ ਪੂਰੀ ਕਪੈਸਟੀ ਨਾਲ ਲਗਾਤਾਰ 24×07 ਲਗਾਤਾਰ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹਦਾਇਤ ਕੀਤੀ ਕਿ ਸਾਈਲੋ ਦੇ ਬਾਹਰ ਅਤੇ ਅੰਦਰ ਰੋਸ਼ਨੀ ਦਾ ਪੁਖੱਤਾ ਪ੍ਰਬੰਧ ਕੀਤਾ ਜਾਵੇ । ਇਸ ਤੋਂ ਇਲਾਵਾ ਜਿਨਸ ਲੈ ਕੇ ਆਉਂਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਪਖਾਨੇ ਆਦਿ ਦੇ ਉਚਿੱਤ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹੋਰ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨੂੰ ਸੰਚਾਰੂ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਤਾਂ ਜੋ ਸ਼ਹਿਰ ਨਿਵਾਸੀਆਂ ਦੇ ਨਾਲ ਨਾਲ ਜਿਨਸ ਲੈ ਕੇ ਆਉਂਣ ਵਾਲੇ ਕਿਸਾਨਾਂ ਨੂੰ ਦਿੱਕਤ ਨਾ ਮਹਿਸੂਸ ਹੋਵੇ ।
ਸਾਈਲੋ ਮੈਂਨੇਜਰ ਸੂਰਜ ਪ੍ਰਕਾਸ਼ ਨੇ ਡਿਪਟੀ ਕਮਿਸ਼ਨਰ ਨੂੰ ਸਾਈਲੋ ਦੀ ਕੈਪਸਟੀ ਤੋਂ ਜਾਣੂ ਕਰਵਾਉਂਦੀਆਂ ਦੱਸਿਆ ਕਿ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਸਥਾਪਿਤ ਸਾਈਲੋਜ ਵਿਖੇ 50 ਹਜਾਰ ਮੀਟਰਿਕ ਟਨ ਪ੍ਰਤੀ ਸਾਈਲੋ ਜਿਨਸ ਨੂੰ ਸਟੋਰ ਕੀਤਾ ਜਾ ਸਕਦਾ ਹੈ। ਹੁਣ ਤੱਕ ਮੌਜੂਦਾ ਸੀਜਨ ਦੌਰਾਨ ਮਾਲੇਰਕੋਟਲਾ ਵਿਖੇ 4807 ਮੀਟਰਿਕ ਟਨ ਅਤੇ ਅਹਿਮਦਗੜ੍ਹ ਵਿਖੇ 4321 ਮੀਟਰਿਕ ਟਨ ਕਣਕ ਦਾ ਭੰਡਾਰੀਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਮਾਲੇਰਕੋਟਲਾ ਸਾਈਲੋ ਵਿਖੇ 37 ਹਜਾਰ 500 ਮੀਟਰਿਕ ਟਨ ਹੋਰ ਕਣਕ ਭੰਡਾਰੀਕਰਨ ਕਰਨ ਦਾ ਟਿੱਚਾ ਨਿਰਧਾਰਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਅਤੇ ਸਾਈਲੋ ਵਿਚ ਆਉਣ ਵਾਲੇ ਕਿਸਾਨਾਂ ਜਾਂ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਉਂਣ ਦਿੱਤੀ ਜਾਵੇ । ਰੋਜਾਨਾ ਜਿੰਨ੍ਹੀ ਕਣਕ ਆ ਰਹੀ ਹੈ ਉਨ੍ਹੀ ਕਣਕ ਦੀ ਖਰੀਦ ਕੀਤੀ ਜਾਵੇ ਅਤੇ ਦਿਨ ਦੇ ਖਰੀਦ ਦੇ ਬਰਾਬਰ ਹੀ ਲਿਫਟਿੰਗ ਵੀ ਨਾਲੋ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਕਿਹਾ ਕਿ ਟਰੱਕਾਂ ਦੀ ਵੰਡ ਏਂਜਸੀਆਂ ਆਪਣੀ ਦੇਖਰੇਖ ਹੇਠ ਕਰਵਾਉਣ ਸਭ ਪਾਸੇ ਬਰਾਬਰ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਸਖ਼ਤ ਤੋਂ ਸਖਤ ਕਾਰਵਾਈ ਕਰਨ ਵਿਚ ਗੁਰੇਜ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਤੋਂ ਜਿਆਦਾ ਵਾਲੀ ਕਣਕ ਮੰਡੀ ਵਿਚ ਨਾ ਲਿਆਉਣ ਅਤੇ ਸੁੱਕੀ ਫਸਲ ਆਵੇਗੀ ਤਾਂ ਨਾਲੋ ਨਾਲ ਖਰੀਦ ਹੋਵੇਗੀ। ਉਨ੍ਹਾਂ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਸਮ ਦੇ ਖਤਰੇ ਦੇ ਮੱਦੇਨਜਰ ਮੰਡੀਆਂ ਵਿਚ ਤਰਪਾਲਾਂ ਦੀ ਜਰੂਰਤ ਅਨੁਸਾਰ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਛਾਂ ਤੇ ਪੀਣ ਦੇ ਪਾਣੀ ਦੇ ਇੰਤਜਾਮ ਲਗਾਤਾਰ ਹੁੰਦੇ ਰਹਿਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 24 ਅਪ੍ਰੈਲ ਤੱਕ ਮੰਡੀਆਂ ਵਿਚ 90207 ਮੀਟਰਿਕ ਟਨ ਦੀ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਾਇਵੇਟ ਵਪਾਰੀਆਂ ਵਲੋਂ 85143 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਕਿਹਾ ਕਿ ਜਿ਼ਲ੍ਹੇ ਵਿਚ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 129 ਕਰੋੜ 96 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here