ਜਗਰਾਉਂ, 25 ਅਪ੍ਰੈਲ ( ਜਗਰੂਪ ਸੋਹੀ, ਵਿਕਾਸ ਮਠਾੜੂ )-ਅਦਾਰਾ ਡੇਲੀ ਜਗਰਾਓਂ ਨਿਊਜ਼ ਦੇ ਪੱਤਰਕਾਰ ਮੋਹਿਤ ਜੈਨ ਦੇ ਵੱਡੇ ਭਰਾ ਰਾਜੀਵ ਜੈਨ ਦੀ ਸੰਖੇਪ ਬਿਮਾਰੀ ਕਾਰਨ ਇਲਾਜ ਅਧੀਨ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਨਵੀਂ ਦਾਣਾ ਮੰਡੀ ਦੇ ਸ਼ਮਸ਼ਾਨਘਾਟ ਵਿੱਚ ਮਰਿਯਾਦਾ ਅਨੁਸਾਰ ਕੀਤਾ ਗਿਆ। ਇਸ ਮੌਕੇ ਸਾਬਕਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਆਮ ਆਦਮੀ ਪਾਰਟੀ ਦੇ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਸਾਬਕਾ ਡਾਇਰੈਕਟਰ ਪਰਸ਼ੋਤਮ ਲਾਲ ਖਲੀਫਾ, ਡਾ: ਨਰਿੰਦਰ ਸਿੰਘ, ਪ੍ਰੀਤਮ ਸਿੰਘ ਅਖਾੜਾ, ਕੈਪਟਨ ਨਰੇਸ਼ ਵਰਮਾ, ਕੌਂਸਲਰ ਅਮਨ ਕਪੂਰ ਬੌਬੀ, ਕੌਂਸਲਰ ਵਿਕਰਮ ਜੱਸੀ ਅਤੇ ਜੈਨ ਬਰਾਦਰੀ ਦੀਆਂ ਪ੍ਰਮੁੱਖ ਸਖਸ਼ੀਅਤਾਂ ਸਮੇਤ ਇਲਾਕੇ ਦੀਆਂ ਸਮੁੱਚੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਅਦਾਰਾ ਡੇਲੀ ਜਗਰਾਓਂ ਨਿਊਜ਼ ਦੀ ਸਮੁੱਚੀ ਟੀਮ ਨੇ ਸਨ. ਰਾਜੀਵ ਜੈਨ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਮੋਹਿਤ ਜੈਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।