ਦਿੱਲੀ, 28 ਅਪ੍ਰੈਲ ( ਲਿਕੇਸ਼ ਸ਼ਰਮਾਂ, ਰੋਹਿਤ ਗੋਇਲ)- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਰਾਉਜ਼ ਐਵੇਨਿਊ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ 8 ਮਈ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਈਡੀ 8 ਮਈ ਨੂੰ ਦੁਪਹਿਰ 12 ਵਜੇ ਤੱਕ ਆਪਣਾ ਜਵਾਬ ਦਾਖ਼ਲ ਕਰੇ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ ‘ਚ ਵਿਜੇ ਨਾਇਰ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਗਈ ਹੈ। ਦਰਅਸਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਫਰਵਰੀ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।