ਜਗਰਾਉਂ, 26 ਅਪ੍ਰੈਲ ( ਭਗਵਾਨ ਭੰਗੂ, ਵਿਕਾਸ ਮਠਾੜੂ )-ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦਾ ਜਗਰਾਉਂ ਦੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਤੋਂ ਜਨਰਲ ਸਕੱਤਰ ਹਰਦੇਵ ਸਿੰਘ ਬੌਬੀ, ਸਲਾਹਕਾਰ ਦੀਪਇੰਦਰ ਸਿੰਘ ਭੰਡਾਰੀ, ਗਗਨਦੀਪ ਸਿੰਘ ਸਰਨਾ ਤੇ ਰਵਿੰਦਰਪਾਲ ਸਿੰਘ ਮੈਦ, ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਤੋਂ ਅਮਰੀਕ ਸਿੰਘ ਚਾਵਲਾ, ਗੁਰਦੁਆਰਾ ਮਾਈ ਦਾ ਤੋਂ ਪ੍ਰਧਾਨ ਪ੍ਰਤਾਪ ਸਿੰਘ, ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਇਸ਼ਟਪ੍ਰੀਤ ਸਿੰਘ ਅਤੇ ਜਨਪ੍ਰੀਤ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਤੋਂ ਗੁਰਸ਼ਰਨ ਸਿੰਘ ਮਿਗਲਾਨੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਜਗਰਾਉਂ ਦੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕਰਨ ’ਤੇ ਧੰਨਵਾਦ ਕੀਤਾ ਅਤੇ ਆਖਿਆ ਕਿ ਪਾਰਟੀ ਨੇ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ, ਉਸ ਲਈ ਤੁਹਾਡੇ ਸਾਥ ਦੀ ਲੋੜ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ ਅਤੇ ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਬੌਬੀ ਨੇ ਢਿੱਲੋਂ ਨੂੰ ਵਿਸ਼ਵਾਸ ਦੁਆਇਆ ਕਿ ਤੁਹਾਡੀ ਜਿੱਤ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਐਸ. ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਪ੍ਰਧਾਨ ਬਿੰਦਰ ਸਿੰਘ ਮਨੀਲਾ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਇਸ਼ਟਪ੍ਰੀਤ ਸਿੰਘ ਜਗਰਾਉਂ,ਮਹਿੰਦਰਜੀਤ ਸਿੰਘ ਵਿੱਕੀ, ਐਡਵੋਕੇਟ ਜਸਕਰਨ ਸਿੰਘ, ਚਰਨਜੀਤ ਸਿੰਘ ਚੀਨੂੰ, ਗੁਰਚਰਨ ਸਿੰਘ ਗਰੇਵਾਲ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਅਪਾਰ ਸਿੰਘ, ਪ੍ਰਧਾਨ ਜਸਵੰਤ ਸਿੰਘ ਕੋਠੇ ਖੰਜੂਰਾ ਤੇ ਜੋਨਸਨ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।