Home Punjab ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਬੱਚਿਆਂ ਵੱਲੋਂ ਰੈਲੀ ਰਾਹੀਂ ਵੋਟਰਾਂ ਨੂੰ...

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਬੱਚਿਆਂ ਵੱਲੋਂ ਰੈਲੀ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

17
0

ਖਡੂਰ ਸਾਹਿਬ, 26 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਵੀਪ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧ ਵਿੱਚ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸਚਿਨ ਪਾਠਕ ਦੀ ਅਗਵਾਈ ਹੇਠ ਸਕੂਲ ਆੱਫ਼ ਐਮੀਨੈਂਸ ਖਡੂਰ ਸਾਹਿਬ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।ਇਹ ਰੈਲੀ ਸਕੂਲ ਆਫ ਐਮੀਨੈਂਸ ਤੋਂ ਸ਼ੁ਼ੁਰੂ ਹੋ ਕੇ ਗੁਰਦੁਆਰਾ ਤਪਿਆਣਾ ਸਾਹਿਬ ਅਤੇ ਫਿਰ ਵਾਪਸੀ ‘ਤੇ ਸਕੂਲ ਆਫ ਐਮੀਨੈਂਸ ਵਿਖੇ ਸਮਾਪਤ ਹੋਈ।ਸਵੀਪ ਗਤੀਵਿਧੀਆਂ ਦੇ ਸਹਾਇਕ ਨੋਡਲ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਬਾਸ਼ਿੰਦਾ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ । ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ `ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ,ਮਲਕੀਤ ਕੌਰ ਸੀਡੀਪੀਓ ਕਮ ਨੋਡਲ ਅਫਸਰ ਸਵੀਪ, ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਪਰਮਜੀਤ ਕੌਰ,ਮਨਿੰਦਰਜੀਤ ਕੌਰ ਸੁਪਰਵਾਈਜ਼ਰ,ਕੁਲਬੀਰ ਕੌਰ, ਮਿਸ ਮਨਮੀਤ ਕੌਰ, ਜਗੀਰ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਹਰਮਨ ਕੌਰ, ਗੁਰਦੀਸ਼ ਕੌਰ, ਰਣਦੀਪ ਕੌਰ, ਸਿਮਰਨਜੀਤ ਕੌਰ,ਬਲਦੇਵ ਸਿੰਘ,ਕਿਰਨਬੀਰ ਕੌਰ, ਬਲਬੀਰ ਕੌਰ, ਬਲਜੀਤ ਕੌਰ, ਸੁਖਜਿੰਦਰ ਕੌਰ, ਰਣਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਪਰਮਜੀਤ ਕੌਰ, ਸੁਮਨਦੀਪ ਕੌਰ, ਰਾਜਬੀਰ ਕੌਰ, ਅਮਰਜੀਤ ਕੌਰ, ਬਲਜਿੰਦਰ ਕੌਰ ਸਕੂਲ ਦੇ ਬੱਚੇ ਅਤੇ ਹੋਰ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here