ਨਿਹਾਲ ਸਿੰਘ ਵਾਲਾ, 26 ਅਪ੍ਰੈਲ (ਭਗਵਾਨ ਭੰਗੂ) : ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 071 ਨਿਹਾਲ ਸਿੰਘ ਵਾਲਾ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ਼ਿਵਾਤੀ ਦੀਆਂ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤ ਵਧਾਉਣ ਲਈ ਬਲਾਕ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਇਲੈਕਟੋਰਲ ਲਿਟਰੇਸੀ ਕਲੱਬ ਅਧੀਨ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆ ਕਰਵਾਈਆ ਜਾ ਰਹੀਆਂ ਹਨ।
ਬਲਾਕ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਖੋਟੇ ਵਿਖੇ ਮਹਿੰਦੀ ਮੁਕਾਬਲਿਆ ਵਿਚ ਸੋਨੂੰ ਨੇ ਪਹਿਲਾ, ਗੁਰਨੂਰ ਕੌਰ ਨੇ ਦੂਜਾ, ਸ਼ਬਨਮ ਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਲੋਗਨ ਰਾਈਟਿੰਗ ਮੁਕਾਬਲਿਆ ਵਿਚ ਗੁਰਨੂਰ ਸਿੰਘ ਨੇ ਪਹਿਲਾ, ਹਰਸਿਮਰਪ੍ਰੀਤ ਕੌਰ ਨੇ ਦੂਜਾ ਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਵੀਪ ਟੀਮ ਨਿਹਾਲ ਸਿੰਘ ਵਾਲਾ ਵੱਲੋਂ ਸਰਟੀਫਿਕੇਟ ਅਤੇ ਸਟੇਸ਼ਨਰੀ ਦਾ ਸਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਕੁਲਵਿੰਦਰ ਸਿੰਘ ਵਲੋ ਸਕੂਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਜਰੂਰ ਪਾਉਣ ਅਤੇ ਨਾਲ ਨਾਲ ਵਿਦਿਆਰਥੀਆ ਦੇ ਮਾਪਿਆਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਦੇ ਰਹਿਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਹਰ ਪੋਲਿੰਗ ਸਟੇਸ਼ਨ ਉੱਪਰ ਨੂੰ ਦਿੱਤੀਆ ਜਾ ਰਹੀਆ ਸਹੂਲਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਕਿਹਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਵੋਟ ਪ੍ਰਤੀਸ਼ਤ ਵਧਾਈ ਜਾ ਸਕੇ। ਇਸ ਤੋ ਬਾਅਦ ਇਲੈਕਸ਼ਨ ਕਲਰਕ ਹੀਰਾ ਮਨੀ ਸ਼ਰਮਾ ਨੇ ਵਿਦਿਆਰਥੀਆ ਨੂੰ ਦੱਸਿਆ ਕਿ ਉਹ ਵੋਟਾਂ ਵਾਲੇ ਦਿਨ ਆਪਣੇ ਪਰਿਵਾਰਕ ਮੈਂਬਰਾ ਨਾਲ ਕੰਮ ਦਾ ਸਹਿਯੋਗ ਕਰਨ ਤਾਂ ਜੋ ਜਲਦ ਵਿਹਲੇ ਹੋ ਵੋਟ ਪਾਉਣ ਜਾ ਸਕਣ। ਇਸ ਮੌਕੇ ਜਸਵਿੰਦਰ ਕੌਰ, ਹਰਜੀਵਨ ਸਿੰਘ, ਸੁਖਦੀਪ ਸਿੰਘ, ਜਿਤੇਸ਼ ਕੁਮਾਰ, ਸਕੂਲ ਇੰਚਾਰਜ ਜਸਕਰਨ ਸਿੰਘ, ਚੰਚਲ ਕੁਮਾਰੀ, ਕੁਲਵਿੰਦਰ ਕੌਰ, ਪੂਜਾ ਰਾਣੀ , ਰਵਨੀਤ ਕੌਰ , ਭੰਵਰ ਲਾਲ ਹਾਜਰ ਸਨ।