ਤਰਨਤਾਰਨ (ਬਿਊਰੋ) ਪਿੰਡ ਸੋਹਾਵਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੇ 25 ਸਾਲਾ ਲੜਕੇ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਿੰਡ ਸੋਹਾਵਾ ਨਿਵਾਸੀ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਰਹਿੰਦਾ ਸੀ।ਉਹ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਜਤਿੰਦਰਪਾਲ ਸਿੰਘ ਸ਼ਨਿੱਚਰਵਾਰ ਰਾਤ ਖਾਣਾ ਖਾਣ ਲਈ ਬਾਹਰ ਗਿਆ ਸੀ। ਦੇਰ ਰਾਤ ਇਕ ਵਜੇ ਦੇ ਕਰੀਬ ਬਾਈਕ ਸਵਾਰ ਨੌਜਵਾਨ ਉਸ ਦਾ ਪਿੱਛਾ ਕਰਦੇ ਹੋਏ ਭਗਵਾਨ ਪਰਸ਼ੂਰਾਮ ਚੌਕ ਕੋਲ ਉਸ ਨੂੰ ਗੋਲ਼ੀ ਮਾਰ ਦਿੱਤੀ।ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਜਤਿੰਦਰਪਾਲ ਸਿੰਘ ਦੇ ਕਾਤਲ ਕੌਣ ਹਨ। ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।