Home Punjab ਮੋਹਾਲੀ ਪ੍ਰੈੱਸ ਕਲੱਬ ਵੱਲੋਂ ਪੱਤਰਕਾਰ ਰਜਿੰਦਰ ਤੱਗੜ ਨੂੰ ਝੂਠੇ ਕੇਸ ‘ਚ ਫਸਾਉਣ...

ਮੋਹਾਲੀ ਪ੍ਰੈੱਸ ਕਲੱਬ ਵੱਲੋਂ ਪੱਤਰਕਾਰ ਰਜਿੰਦਰ ਤੱਗੜ ਨੂੰ ਝੂਠੇ ਕੇਸ ‘ਚ ਫਸਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

30
0


ਮੋਹਾਲੀ, 28 ਅਪ੍ਰੈਲ (ਰਾਜੇਸ਼ ਜੈਨ – ਭਗਵਾਨ ਭੰਗੂ) : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫ਼ਤਾਰੀ ਮਾਮਲੇ ਵਿਚ ਅੱਜ ਮੋਹਾਲੀ ਪ੍ਰੈੱਸ ਕਲੱਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਕੀਤੀ ਗਈ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿੱਚ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਮੋਹਾਲੀ ਪੁਲਿਸ ਵਲੋਂ ਝੂਠੇ ਕੇਸ ਵਿੱਚ ਫਸਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਇਹ ਕਾਰਵਾਈ ਸਿੱਧੇ ਤੌਰ ਉਤੇ ਪੱਤਰਕਾਰਤਾ ਅਤੇ ਪ੍ਰੈਸ ਦੀ ਆਜ਼ਾਦੀ ਉਤੇ ਹਮਲਾ ਹੈ।ਦੱਸਣਯੋਗ ਹੈ ਕਿ ਰਜਿੰਦਰ ਸਿੰਘ ਤੱਗੜ ਨੇ ਪਿਛਲੇ ਕਾਫੀ ਸਮੇਂ ਤੋਂ ਪ੍ਰਸ਼ਾਸਨ ਖਾਸ ਕਰਕੇ ਪੁਲਿਸ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਖਿਲਾਫ਼ ਆਪਣੇ ਚੈਨਲ ‘ਪੰਜਾਬ ਦਸਤਾਵੇਜ਼’ ਰਾਹੀਂ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਸਨ। ਮੀਟਿੰਗ ਵਿਚ ਫੈਸਲਾ ਕਰਦਿਆਂ ਇਹ ਮੰਗ ਕੀਤੀ ਗਈ ਕਿ ਪੱਤਰਕਾਰ ਰਜਿੰਦਰ ਤੱਗੜ ਉਤੇ ਪਾਇਆ ਝੂਠਾ ਪੁਲਿਸ ਕੇਸ ਤੁਰੰਤ ਵਾਪਸ ਲਿਆ ਜਾਵੇ ਅਤੇ ਜੇਕਰ ਤੱਗੜ ਉਤੇ ਪਾਇਆ ਕੇਸ ਵਾਪਸ ਨਾ ਲਿਆ ਗਿਆ ਤਾਂ ਮੋਹਾਲੀ ਪ੍ਰੈੱਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰਾ, ਜਮਹੂਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢੇਗਾ।

LEAVE A REPLY

Please enter your comment!
Please enter your name here