ਖਡੂਰ ਸਾਹਿਬ 28 ਅਪ੍ਰੈਲ (ਲਿਕੇਸ਼ ਸ਼ਰਮਾ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਵੀਪ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਸਹਾਇਕ ਰਿਟਰਨਿੰਗ ਅਫਸਰ ਕਮ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸਚਿਨ ਪਾਠਕ ਦੀ ਅਗਵਾਈ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਸਕੂਲ ਵਿੱਚ ਸਵੀਪ ਅਧੀਨ ਬੱਚਿਆਂ ਦੇ ਭਾਸ਼ਣ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ।ਸਵੀਪ ਗਤੀਵਿਧੀਆਂ ਦੇ ਸਹਾਇਕ ਨੋਡਲ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਆਪਣੇ ਮਾਂ- ਪਿਓ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਪ੍ਰੇਰਿਤ ਕੀਤਾ ਅਤੇ ਬੱਚਿਆਂ ਨੇ ਹਾਂ ਪੱਕੀ ਹੁੰਗਾਰਾ ਦਿੰਦੇ ਹੋਏ ਆਖਿਆ ਕਿ ਉਹ ਆਪਣੇ ਮਾਂ ਪਿਓ ਨੂੰ ਖੁਦ ਪੋਲਿੰਗ ਬੂਥ ਤੇ ਲਿਜਾ ਕੇ ਵੋਟ ਪਾਉਣਗੇ ਪ੍ਰਿੰਸੀਪਲ ਰਾਮਬੀਰ ਸਿੰਘ ਨੇ ਕਿਹਾ ਕਿ ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਬਾਸ਼ਿੰਦਾ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਇਸ ਮੌਕੇ ਵਾਇਸ ਪ੍ਰਿੰਸੀਪਲ ਹੇਮੰਤ ਕੁਮਾਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । ਸ੍ਰੀ ਸ਼ੁਭਮ ਕੁਮਾਰ ਮਿਸ਼ਰਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ । ਅਖੀਰ ਵਿੱਚ ਸਹਾਇਕ ਨੋਡਲ ਅਫਸਰ ਯਾਦਵਿੰਦਰ ਸਿੰਘ ਨੇ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਜਿਲਾ ਚੋਣ ਅਫਸਰ ਜੀ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਪੋਲਿੰਗ ਬੂਥ ਉੱਪਰ ਪੱਖਿਆਂ ਅਤੇ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਮਬੀਰ ਸਿੰਘ, ਵਾਈਸ ਪ੍ਰਿੰਸੀਪਲ ਹੇਮੰਤ ਕੁਮਾਰ,ਸ਼ੁਭਮ ਕੁਮਾਰ ਮਿਸ਼ਰਾ, ਹਰਜੀਤ ਸਿੰਘ,ਸ਼ਸ਼ੀ ਬਾਲਾ,ਅਨੂਪਮਾ ਸ਼ਰਮਾ,ਮੰਜੂ ਕੁਮਾਰੀ ਅਤੇ ਸਕੂਲ ਦੇ ਬੱਚੇ ਅਤੇ ਹੋਰ ਅਧਿਆਪਕ ਹਾਜ਼ਰ ਸਨ।