ਖਡੂਰ ਸਾਹਿਬ, 27 ਅਪ੍ਰੈਲ ( ਜਗਰੂਪ ਸੋਹੀ)- ਪਿਛਲੇੇ ਕੁਝ ਦਿਨਾਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਸਾਮ ਦੀ ਡਿਬਰੂਗੜ ਜੇਲ੍ਹ ਤੋਂ ਹੀ ਖਡੂਰ ਸਾਹਿਬ ਤੋਂ ਆਜ਼ਾਦ ਤੌਰ ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਉਸ ਸਮੇਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੀ ਸੂਰਤ ਵਿੱਚ ਉਥੇ ਆਪਣਾ ਉਮੀਦਵਾਰ ਖੜਾ ਕਰਨ ਦੀ ਬਜਾਏ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇ ਦੇਵੇਗਾ। ਪਰ ਇਸ ਸੋਚ ਤੇ ਪੂਰੀ ਤਰ੍ਹਾਂ ਵਿਰਾਮ ਲਗਾਉਂਦੇ ਹੋਏ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਹਾਲਾਂਕਿ ਅਕਾਲੀ ਦਲ ਹੁਣ ਇੱਥੇ ਇਕੱਲਿਆਂ ਹੀ ਚੋਣ ਲੜੇਗਾ। ਅਕਾਲੀ ਦਲ ਨੇ ਹੁਣ ਪੰਜਾਬ ਅਤੇ ਚੰਡੀਗੜ੍ਹ ਸੀਟ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।