Home Punjab ਸਨਮਤੀ ਵਿਮਲ ਜੈਨ ਸਕੂਲ ਵਿੱਚ ਕਵਿਤਾ ਉਚਾਰਨ ਮੁਕਾਬਲੇ

ਸਨਮਤੀ ਵਿਮਲ ਜੈਨ ਸਕੂਲ ਵਿੱਚ ਕਵਿਤਾ ਉਚਾਰਨ ਮੁਕਾਬਲੇ

37
0


ਜਗਰਾਉਂ, 29 ਅਪ੍ਰੈਲ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਡਾਇਰੈਕਟਰ ਸ਼ਸ਼ੀ ਜੈਨ ਦੀ ਅਗਵਾਈ ’ਚ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਵਿਸ਼ਾ ਬਚਪਨ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਬਚਪਨ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੁਕਾਬਲੇ ਦਾ ਉਦੇਸ਼ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਦੀ ਕਲਾ ਨੂੰ ਨਿਖਾਰਨਾ ਸੀ। ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਕਵਿਤਾਵਾਂ ਸੁਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਕਵਿਤਾਵਾਂ ਰਾਹੀਂ ਸੰਦੇਸ਼ ਦਿੱਤਾ ਕਿ ਸਾਨੂੰ ਆਪਣੇ ਬਚਪਨ ਅਤੇ ਇਸ ਦੀਆਂ ਮਿੱਠੀਆਂ ਯਾਦਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਹਮੇਸ਼ਾ ਮੁਸਕਰਾਉਂਦੇ ਰਹਿਣਾ ਚਾਹੀਦਾ ਹੈ। ਇਸ ਮੁਕਾਬਲੇ ਵਿੱਚ ਅਧਿਆਪਕਾ ਰਿਸ਼ੂ ਬਾਂਸਲ, ਸਰਵਜੀਤ ਕੌਰ ਅਤੇ ਰਜਨੀ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿੱਚ ਪਹਿਲੀ ਜਮਾਤ ਦੇ ਗੁਰਸ਼ਾਨ ਸਿੰਘ ਨੇ ਪਹਿਲਾ, ਇਸ਼ਮੀਤ ਕੌਰ ਦੂਜੇ ਅਤੇ ਭਵਜੋਤ ਸਿੰਘ ਤੇ ਹਰਸਹਿਜ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰੀਆ ਖੁਰਾਨਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here