ਸ੍ਰੀ ਅਨੰਦਪੁਰ ਸਾਹਿਬ 29 ਅਪ੍ਰੈਲ (ਅਸ਼ਵਨੀ – ਮੁਕੇਸ਼) : ਡਾ. ਮਨੂੰ ਵਿਜ਼ ਸਿਵਲ ਸਰਜਨ ਰੂਪਨਗਰ ਅਤੇ ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ. ਐਚ. ਸੀ ਕੀਰਤਪੁਰ ਸਾਹਿਬ ਸੈਕਟਰ-2 ਦੇ ਏਰੀਏ ਵਿੱਚ ਹੈਲਥ ਇੰਸਪੈਕਟਰ ਬਲਵੰਤ ਰਾਏ ਅਤੇ ਟੀਮ ਵਲ੍ਹੋੰ ਵਲ੍ਹੋਂ ਢਾਬਿਆਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲ਼ਿਆਂ ਦੇ ਚਲਾਣ ਵੀ ਕੱਟੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਪਿੰਡ ਢੇਰ ਵਿਖੇ ਇਹ ਜਾਗਰੂਕਤਾ ਅਭਿਆਨ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਬਲਵੰਤ ਰਾਏ ਨੇ ਇਸ ਮੌਕੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਨਰੋਏ ਸਮਾਜ ਦੀ ਸਿਰਜਣਾ ਚਾਹੀਦੀ ਹੈ ਅਤੇ ਕਿਸੀ ਵੀ ਤਰ੍ਹਾਂ ਦੇ ਨਸ਼ੇ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿੱਥੇ ਵੱਖ-ਵੱਖ ਤਰ੍ਹਾਂ ਦੇ ਨਸ਼ੇ ਮਨੁੱਖੀ ਸ਼ਰੀਰ ਨੂੰ ਖੋਖਲਾ ਕਰਦੇ ਹਨ ਉੱਥੇ ਹੀ ਪਰਿਵਾਰ ਦੀ ਸੁੱਖ-ਸ਼ਾਂਤੀ ਨੂੰ ਵੀ ਭੰਗ ਕਰਦੇ ਹਨ। ਨਸ਼ੇ ਵਿੱਚ ਫਸਿਆ ਵਿਅਕਤੀ ਨਸ਼ੇ ਦੀ ਪੂਰਤੀ ਲਈ ਕਈ ਵਾਰੀ ਚੋਰੀ ਵੀ ਕਰਦਾ ਹੈ ਅਤੇ ਹਿੰਸਾ ਦੇ ਰਸਤੇ ਨੂੰ ਵੀ ਅਖਤਿਆਰ ਕਰ ਲੈਂਦਾ ਹੈ। ਜਿਹਨਾਂ ਦੁਕਾਨਾਂ ਤੇ ’18 ਸਾਲ ਦੀ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣਾ ਕਨੂੰਨੀ ਅਪਰਾਧ ਹੈ’ ਦੇ ਬੋਰਡ ਨਹੀਂ ਲੱਗੇ ਹੋਏ ਸਨ ਉੱਥੇ ਮੌਕੇ ਤੇ ਹੀ ਲਿਖ ਕੇ ਲਗਵਾਇਆ ਗਿਆ।
ਇਸ ਮੌਕੇ ਭੁਪਿੰਦਰ ਸਿੰਘ, ਨਰੇਸ਼ ਕੁਮਾਰ, ਬਲਜੀਤ ਸਿੰਘ, ਸੁੱਚਾ ਸਿੰਘ ਹਾਜ਼ਰ ਸਨ।