ਜਗਰਾਉਂ, 29 ਅਪ੍ਰੈਲ ( ਵਿਕਾਸ ਮਠਾੜੂ )-ਹਰ ਸਾਲ ਦੀ ਤਰ੍ਹਾਂ ਐਤਕੀ ਵੀ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਪੁਰਾ (ਮਾਈ ਦਾ ਗੁਰਦੁਆਰਾ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜੀਆਂ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਵੱਲੋਂ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ ਗਿਆ । ਸੁਸਾਇਟੀ ਮੈਂਬਰਾਂ ਇਕਬਾਲ ਸਿੰਘ ਨਾਗੀ, ਗੁਰਮੀਤ ਸਿੰਘ ਬਿੰਦਰਾ, ਪ੍ਰਭਦਿਆਲ ਸਿੰਘ ਬਜਾਜ, ਗੁਰਪ੍ਰੀਤ ਸਿੰਘ ਬਿੰਦਰਾ, ਰਵਿੰਦਰ ਸਿੰਘ ਭੰਡਾਰੀ ,ਹਰਦੇਵ ਸਿੰਘ ਅਤੇ ਹੈਪੀ ਨੇ ਦੱਸਿਆ ਕਿ ਸੁਸਾਇਟੀ ਹਰ ਸਾਲ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਉਂਦੀ ਆ ਰਹੀ ਹੈ ਤੇ ਇਹ ਸੁਸਾਇਟੀ ਦਾ ਸੱਤਵਾਂ ਸਮਾਗਮ ਹੈ। ਹਰ ਸਾਲ ਸਮਾਗਮ ਵੱਖ ਵੱਖ ਗੁਰੂ ਘਰਾਂ ਵਿੱਚ ਕਰਵਾਏ ਜਾਂਦੇ ਹਨ ਤਾਂ ਕਿ ਹੋਰ ਇਲਾਕੇ ਦੀਆਂ ਸੰਗਤਾਂ ਇਹਨਾਂ ਸਮਾਗਮਾਂ ਦਾ ਲਾਹਾ ਪ੍ਰਾਪਤ ਕਰ ਸਕਣ। ਇਸ ਮੌਕੇ ਸੁਸਾਇਟੀ ਵੱਲੋਂ ਗੁਰਦੁਆਰਾ ਗੋਬਿੰਦਪੁਰਾ ਦੇ ਹੈਡ ਗ੍ਰੰਥੀ ਅਤੇ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਸਟੇਜ ਸੰਚਾਲਨ ਗੁਰਦੁਆਰਾ ਗੋਬਿੰਦਪੁਰਾ ਦੇ ਪ੍ਰਧਾਨ ਪ੍ਰਤਾਪ ਸਿੰਘ ਵੱਲੋਂ ਕੀਤਾ ਗਿਆ। ਉਹਨਾਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸਮੂਹ ਸੰਗਤਾਂ ਤੇ ਬਾਹਰੋਂ ਆਏ ਕੀਰਤਨੀ ਜਥਿਆਂ ਦਾ ਧੰਨਵਾਦ ਕੀਤਾ। ਸੰਗਤਾਂ ਵਿੱਚ ਬੈਠ ਕੇ ਆਤਮਿਕ ਰਸ ਪੀਣ ਵਾਲਿਆਂ ਚ ਬਾਬਾ ਮੋਹਨ ਸਿੰਘ ਸਗੂ ,ਠੇਕੇਦਾਰ ਹਰਵਿੰਦਰ ਸਿੰਘ ਚਾਵਲਾ ,ਚਰਨਜੀਤ ਸਿੰਘ ਚੀਨੂੰ, ਪ੍ਰਿਥੀਪਾਲ ਸਿੰਘ ਚੱਡਾ ,ਡਾਕਟਰ ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਦੂਆ, ਇੰਦਰਪਾਲ ਸਿੰਘ ਵਿਛੇਰ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਭਜਨਗੜ ,ਅਮਰੀਕ ਸਿੰਘ ,ਜਤਵਿੰਦਰ ਪਾਲ ਸਿੰਘ ਜੇਪੀ, ਰਜਿੰਦਰ ਸਿੰਘ ,ਪ੍ਰਿਤਪਾਲ ਸਿੰਘ ਲੱਕੀ ,ਪ੍ਰਭਜੋਤ ਸਿੰਘ ਬੱਬਰ, ਇੰਦਰਦੀਪ ਸਿੰਘ ਰਿੱਕੀ ਚਾਵਲਾ ,ਅਮਨਪ੍ਰੀਤ ਸਿੰਘ ,ਚਰਨਜੀਤ ਸਿੰਘ ਪੱਪੂ, ਅਵਤਾਰ ਸਿੰਘ ਮਗਲਾਨੀ, ਗੁਰਪ੍ਰੀਤ ਸਿੰਘ ਮੱਕੜ
ਅਤੇ ਪ੍ਰਸਿੱਧ ਰਾਗੀ ਭਾਈ ਹੀਰਾ ਸਿੰਘ ਨਿਮਾਣਾ ਆਦਿ ਹਾਜਰ ਸਨ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ।